NRI ਲਾੜੇ ਦੀ ਘਰਵਾਲੀ ਨੇ ਸਹੁਰੇ ਪਰਿਵਾਰ ’ਤੇ ਲਾਏ ਘਰੋਂ ਬਾਹਰ ਕੱਢਣ ਦੇ ਦੋਸ਼, ਘਰ ਅੱਗੇ ਲਾਇਆ ਧਰਨਾ

Sunday, Apr 24, 2022 - 05:16 PM (IST)

NRI ਲਾੜੇ ਦੀ ਘਰਵਾਲੀ ਨੇ ਸਹੁਰੇ ਪਰਿਵਾਰ ’ਤੇ ਲਾਏ ਘਰੋਂ ਬਾਹਰ ਕੱਢਣ ਦੇ ਦੋਸ਼, ਘਰ ਅੱਗੇ ਲਾਇਆ ਧਰਨਾ

ਗੁਰਦਾਸਪੁਰ (ਗੁਰਪ੍ਰੀਤ) - ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਸੋਹਲ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਇਕ ਐੱਨ.ਆਰ.ਆਈ.ਲਾੜੇ ਦੀ ਘਰਵਾਲੀ ਨੇ ਆਪਣੇ ਸੋਹਰੇ ਘਰ ਮੂਹਰੇ ਧਰਨਾ ਲੱਗਾ ਦਿੱਤਾ। ਵਿਆਹੁਤਾ ਨੇ ਆਪਣੇ ਸਹੁਰੇ ਪਰਿਵਾਰ ’ਤੇ ਉਸ ਨੂੰ ਘਰੋਂ ਬਾਹਰ ਕੱਢਣ ਦੇ ਦੋਸ਼ ਲਾਏ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਜਾਣਕਾਰੀ ਦਿੰਦਿਆਂ ਪੀੜਤ ਗੁਰਪਰੀਤ ਕੌਰ ਨੇ ਕਿਹਾ ਕਿ ਮੇਰਾ ਵਿਆਹ 2017 ਵਿੱਚ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨਾਲ ਹੋਇਆ ਸੀ। ਫਿਰ ਉਹ ਦੋਵੇਂ ਫਰਾਂਸ ਚਲੇ ਗਏ, ਜਿਸ ਤੋਂ ਬਾਅਦ ਉਨ੍ਹਾਂ ਵਿਚ ਲੜਾਈ ਹੋਣੀ ਸ਼ੁਰੂ ਹੋ ਗਈ। ਮੇਰੇ ਪਤੀ ਨਿਸ਼ਾਨ ਸਿੰਘ ਨੇ ਕਿਹਾ ਕਿ ਅਸੀਂ ਦੋਵੇਂ ਹੁਣ ਭਾਰਤ ਚਲਦੇ ਹਾਂ ਅਤੇ ਉਥੇ ਹੀ ਰਹਾਂਗੇ। ਜਿਸ ਕਾਰਨ ਅਸੀਂ ਦੋਵੇਂ  ਭਾਰਤ ਆ ਗਏ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਪੀੜਤ ਨੇ ਦੱਸਿਆ ਕਿ ਨਿਸ਼ਾਨ ਸਿੰਘ ਨੂੰ 12 ਦਿਨ ਹੋ ਗਏ ਹਨ ਘਰੋਂ ਗਏ ਨੂੰ, ਉਸ ਦਾ ਕੋਈ ਅਤਾ ਪਤਾ ਨਹੀਂ। ਉਸ ਨੇ ਸਹੁਰੇ ਪਰਿਵਾਰ ’ਤੇ ਦੇਸ਼ ਲਗਾਉਂਦੇ ਹੋਏ ਦੱਸਿਆ ਕਿ ਮੇਰੇ ਸਹੁਰੇ ਵਾਲੇ ਮੇਰੇ ਨਾਲ ਚੰਗਾ ਵਿਹਾਰ ਨਹੀਂ ਕਰਦੇ। ਉਸ ਨੇ ਦੱਸਿਆ ਕਿ ਅੱਜ ਜਦੋਂ ਮੈਂ ਘਰੋਂ ਬਾਹਰ ਗਈ ਹੋਈ ਸੀ ਤਾਂ ਮੇਰੇ ਸਹੁਰੇ ਨੇ ਘਰ ਨੂੰ ਤਾਲਾ ਲਗਾ ਦਿੱਤਾ ਅਤੇ ਬਾਹਰ ਚਲੇ ਗਏ। ਜਦੋਂ ਅਸੀਂ ਉਨ੍ਹਾਂ ਨੂੰ ਬੁਲਾਨ ਪਿੰਡ ਦੀ ਗਰਾਊਂਡ ਵਿੱਚ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਆ ਰਿਹਾ ਹਾਂ। ਅਸੀਂ ਕਰੀਬ ਚਾਰ ਪੰਜ ਘੰਟੇ ਤੋਂ ਘਰ ਦੇ ਬਾਹਰ ਖੜ੍ਹੇ ਹਾਂ। ਸਹੁਰੇ ਨੂੰ ਫੋਨ ਕਰਨ ਤੋਂ ਬਾਅਦ ਵੀ ਉਨ੍ਹਾਂ ਨੇ ਨਾ ਫੋਨ ਚੁੱਕਿਆ ਅਤੇ ਨਾ ਹੀ ਬੂਹਾ ਖੋਲਣ ਆਏ।

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

ਪੰਚਾਇਤ ਮੈਂਬਰ ਕੁਲਵੰਤ ਸਿੰਘ ਨੇ ਕਿਹਾ ਕਿ ਗੁਰਪ੍ਰੀਤ ਕੌਰ ਅਤੇ ਨਿਸ਼ਾਨ ਸਿੰਘ ਦੋਨੋਂ ਪਤੀ-ਪਤਨੀ ਹਨ। ਇਨ੍ਹਾਂ ਦਾ ਪਹਿਲਾ ਵੀ ਝਗੜਾ ਹੁੰਦਾ ਰਿਹਾ ਹੈ, ਜੋ ਪੰਚਾਇਤ ਵੱਲੋਂ ਸੁਝਾਅ ਦਿੱਤਾ ਜਾਂਦਾ ਸੀ। ਫਿਰ ਇਹ ਦੋਵੇਂ ਵਿਦੇਸ਼ ਚਲੇ ਗਏ ਅਤੇ ਹੁਣ ਭਾਰਤ ਆ ਗਏ ਹਨ। ਅੱਜ ਸਾਨੂੰ ਪਤਾ ਲੱਗਿਆ ਕਿ ਗੁਰਪ੍ਰੀਤ ਘਰ ਦਾ ਸਮਾਨ ਲੈਣ ਲਈ ਬਾਹਰ ਗਈ ਸੀ ਜਿਸ ਮਗਰੋਂ ਉਸ ਦੇ ਸਹੁਰੇ ਨੇ ਘਰ ਨੂੰ ਤਾਲਾ ਲਗਾਇਆ ਅਤੇ ਬਾਹਰ ਚਲਾ ਗਿਆ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਨੂੰ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਜਾਂਚ ਅਧਿਕਾਰੀ ਸੁਖਮਨਦੀਪ ਕੌਰ ਨੇ ਕਿਹਾ ਕਿ ਸਾਨੂੰ ਸ਼ਿਕਾਇਤ ਆਈ ਸੀ ਕਿ ਪਿੰਡ ਸੋਹਲ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਨੂੰ ਉਸ ਦੇ ਸਹੁਰਾ ਪਰਿਵਾਰ ਵੱਲੋਂ ਬਾਹਰ ਕੱਢ ਕੇ ਤਾਲਾ ਲਗਾ ਦਿੱਤਾ ਗਿਆ ਹੈ। ਕੁੜੀ ਦੇ ਬਿਆਨ ਦਰਜ ਕਰਕੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 


author

rajwinder kaur

Content Editor

Related News