ਭਾਰਤ-ਪਾਕਿ ਸਰਹੱਦ 'ਤੇ NRI ਔਰਤ ਵੱਲੋਂ ਘੁਸਪੈਠ ਦੀ ਕੋਸ਼ਿਸ਼, Uzbekistan ਦਾ ਪਾਸਪੋਰਟ ਬਰਾਮਦ

06/14/2023 6:10:25 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਇੱਕ ਐੱਨ. ਆਰ. ਆਈ. ਔਰਤ ਨੂੰ ਪਾਕਿਸਤਾਨ ’ਚ ਘੁਸਪੈਠ ਦੀ ਕੋਸ਼ਿਸ਼ ਕਰਦਿਆਂ ਕਾਬੂ ਕੀਤਾ ਗਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਉਜ਼ਬੇਕਿਸਤਾਨ ਦੀ ਰਹਿਣ ਵਾਲੀ ਹੈ। ਬੀ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਵੱਲੋਂ ਤਲਾਸ਼ੀ ਲੈਣ ’ਤੇ ਇਸ ਐੱਨ. ਆਰ. ਆਈ. ਔਰਤ ਕੋਲੋਂ ਉਸ ਦਾ ਪਾਸਪੋਰਟ, ਜ਼ੀਰਕਪੁਰ ਦਾ ਇੱਕ ਆਧਾਰ ਕਾਰਡ ਅਤੇ ਕੁਝ ਹੋਰ ਚੀਜ਼ਾਂ ਬਰਾਮਦ ਹੋਈਆਂ ਹਨ।

ਇਹ ਵੀ ਪੜ੍ਹੋ- ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਸਰਪੰਚ ਪੱਲਵੀ ਠਾਕੁਰ ਨੂੰ ਕੌਮੀ ਕਾਨਫਰੰਸ ਲਈ ਮਿਲਿਆ ਸੱਦਾ

ਜਾਣਕਾਰੀ ਮੁਤਾਬਕ ਇਸ ਔਰਤ ਤੋਂ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਫਿਰੋਜ਼ਪੁਰ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਕਿਉਂ ਘੁਸਪੈਠ ਕਰਨਾ ਚਾਹੁੰਦੀ ਸੀ ਅਤੇ ਇਸ ਪਿੱਛੇ ਉਸਦਾ ਕੀ ਮਕਸਦ ਹੈ? ਇਸ ਸਬੰਧੀ ਅਜੇ ਤੱਕ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਮਹਿਲਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਰੂਟ 'ਚੋਂ ਹਟਾਇਆ ਜਾ ਸਕਦੈ ਗੁਰਦਾਸਪੁਰ, ਜਾਣੋ ਵਜ੍ਹਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto