ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ

Thursday, Jul 30, 2026 - 01:02 PM (IST)

ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ

ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ-ਬੰਗਾ ਚੌਂਕ ਵਿਖੇ ਟਰੱਕ ਹੇਠਾਂ ਆਉਣ ਨਾਲ ਸਕੂਟਰੀ ਸਵਾਰ ਦੀ ਮੌਕੇ 'ਤੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਕੂਟਰੀ ਸਵਾਰ ਬੰਗਾ ਵਾਲੀ ਸਾਈਡ ਤੋਂ ਸ਼ਹਿਰ ਵੱਲ ਆ ਰਿਹਾ ਸੀ, ਇਸੇ ਦੌਰਾਨ ਉਹ ਦੂਜੇ ਪਾਸਿਓਂ ਆ ਰਹੇ ਟਰੱਕ ਦੀ ਚਪੇਟ 'ਚ ਆ ਗਿਆ। ਸਕੂਟਰੀ ਸਵਾਰ ਦੀ ਟਰੱਕ ਹੇਠਾਂ ਆਉਣ ਨਾਲ ਮੌਕੇ 'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

PunjabKesari

ਮ੍ਰਿਤਕ ਦੀ ਪਛਾਣ ਐੱਨ. ਆਰ. ਆਈ. ਗੁਰਦਿਆਲ ਰਾਮ ਪੁੱਤਰ ਦੌਲਤ ਰਾਮ ਵਾਸੀ ਅਕਾਲਗੜ੍ਹ ਵਜੋਂ ਹੋਈ ਹੈ। ਉਕਤ ਵਿਅਕਤੀ ਕਤਰ ਤੋਂ ਛੁੱਟੀ 'ਤੇ ਆਇਆ ਸੀ। ਮੌਕੇ ਥਾਣਾ ਗੜ੍ਹਸ਼ੰਕਰ ਪੁਲਸ ਨੇ ਲੋਕਾਂ ਦੀ ਮਦਦ ਨਾਲ ਟਰੱਕ ਨੂੰ ਕਾਬੂ ਕਰ ਲਿਆ ਹੈ ਅਤੇ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਮੋਰਚਰੀ 'ਚ ਰੱਖਿਆ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਕਾਂਗਰਸ ਅਮਰਪ੍ਰੀਤ ਸਿੰਘ ਲਾਲੀ ਅਤੇ ਦਰਸ਼ਨ ਸਿੰਘ ਮੱਟੂ ਕਨਵੀਨਰ ਕੰਢੀ ਸੰਗਰਸ਼ ਕਮੇਟੀ ਨੇ ਦੋਸ਼ੀਆ ਦੇ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News