ਲੁਧਿਆਣਾ 'ਚ ਵੱਡੀ ਵਾਰਦਾਤ, ਅੱਧੀ ਰਾਤੀਂ NRI ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Tuesday, Jul 18, 2023 - 11:01 AM (IST)

ਲੁਧਿਆਣਾ 'ਚ ਵੱਡੀ ਵਾਰਦਾਤ, ਅੱਧੀ ਰਾਤੀਂ NRI ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਲੁਧਿਆਣਾ (ਰਿਸ਼ੀ) : ਲੁਧਿਆਣਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਥਾਣਾ ਸਦਰ ਦੇ ਇਲਾਕੇ ਠਾਕੁਰ ਕਾਲੋਨੀ 'ਚ ਸੋਮਵਾਰ ਰਾਤ 12 ਵਜੇ ਇਕ ਐੱਨ. ਆਰ. ਆਈ. ਆਪਣੇ ਨੌਕਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਉਸ ਦੌਰਾਨ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਹ 'ਚ 2 ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਰੋਕ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਆਏ ਵਾ-ਵਰੋਲੇ ਨੇ ਮਚਾਈ ਤਬਾਹੀ, ਜੜ੍ਹਾਂ ਤੋਂ ਪੁੱਟੇ ਦਰੱਖ਼ਤ, ਵੀਡੀਓ 'ਚ ਦੇਖੋ ਕਿਵੇਂ ਸਭ ਕੁੱਝ ਉਡਾ ਲੈ ਗਿਆ

ਉਨ੍ਹਾਂ ਦੇ ਚਿਹਰੇ ਢੱਕੇ ਹੋਏ ਸਨ ਅਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਐੱਨ. ਆਰ. ਆਈ. ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਸ ਨੂੰ ਤੁਰੰਤ ਡੀ. ਐੱਮ. ਸੀ. ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਇਹ ਵੀ ਪਤਾ ਲੱਗਿਆ ਹੈ ਕਿ ਉਸ ਦੇ ਨੌਕਰ ਨੂੰ ਵੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬਿਆਸ ਦਰਿਆ ਨੂੰ ਲੈ ਕੇ Alert : ਅਧਿਕਾਰੀਆਂ ਨੇ ਲੋਕਾਂ ਨੂੰ ਦਿੱਤੀ ਖ਼ਾਸ ਚਿਤਾਵਨੀ

ਜਾਂਚ ਕਰ ਰਹੀ ਪੁਲਸ ਦਾ ਕਹਿਣਾ ਹੈ ਕਿ ਰੰਜਿਸ਼ ਦੇ ਚੱਲਦਿਆਂ ਇਹ ਕਤਲ ਕੀਤਾ ਗਿਆ ਹੈ ਕਿਉਂਕਿ ਐੱਨ. ਆਰ. ਆਈ. ਦੀ ਮੋਬਾਇਲ ਅਤੇ ਨਕਦੀ ਉਸ ਦੇ ਕੋਲ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News