ਐੱਨ.ਆਰ.ਆਈਜ਼ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਇਸ ਦਿਨ ਚੋਣ ਕਰਵਾਉਣ ਦਾ ਐਲਾਨ

Sunday, Sep 24, 2023 - 06:56 PM (IST)

ਐੱਨ.ਆਰ.ਆਈਜ਼ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਇਸ ਦਿਨ ਚੋਣ ਕਰਵਾਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਐੱਨ. ਆਰ. ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਨ. ਆਰ. ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐੱਨ. ਆਰ. ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ ’ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਉਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ 7 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

ਧਾਲੀਵਾਲ ਨੇ ਦੱਸਿਆ ਕਿ ਐੱਨ. ਆਰ. ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਐੱਨ.ਆਰ.ਆਈ. ਸਭਾ ਪੰਜਾਬ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਉਨ੍ਹਾਂ ਦੇ ਹੱਕਾਂ ਅਤੇ ਜਾਇਦਾਦਾਂ ਦੀ ਰਾਖੀ ਕਰਨਾ ਹੈ। ਵਰਣਨਯੋਗ ਹੈ ਕਿ ਐੱਨ. ਆਰ. ਆਈ. ਸਭਾ ਪੰਜਾਬ ਇਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ ਅਤੇ ਮੁੱਖ ਮੰਤਰੀ ਪੰਜਾਬ ਇਸ ਸਭਾ ਦੇ ਚੀਫ਼ ਪੈਟਰਨ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ, ਸਭਾ ਦੇ ਚੇਅਰਮੈਨ ਹਨ ਜਦਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਐਿਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਟੌਹੜਾ ਦੇ ਘਰ ’ਤੇ ਅਣਪਛਾਤਿਆਂ ਵਲੋਂ ਹਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News