ਪੰਜਾਬ ਆਉਣ ਵਾਲੇ ਐੱਨ. ਆਰ.ਆਈਜ਼ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ
Tuesday, Dec 14, 2021 - 07:08 PM (IST)
ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਵਿਚ ਜਾਇਦਾਦ ਅਤੇ ਵਿੱਤੀ ਮਾਮਲਿਆਂ ਵਿਚ ਆਉਂਦੀਆਂ ਔਕੜਾਂ ਸਮੇਤ ਹੋਰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪਰਵਾਸੀ ਪੰਜਾਬੀਆਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਭਵਿੱਖੀ ਦਸਤਾਵੇਜ਼ ਤਿਆਰ ਕੀਤਾ ਗਿਆ। ਇਹ ਖੁਲਾਸਾ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਐੱਨ.ਆਰ.ਆਈ. ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸੀ.ਏ. ਅਸ਼ਵਨੀ ਕੁਮਾਰ ਤੇ ਗੁਰਪਾਲ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ’ਚ ਸੁਨੀਲ ਜਾਖੜ, ਸੱਦੀ ਅਹਿਮ ਮੀਟਿੰਗ
ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦੀ ਸੁਰੱਖਿਆ ਖਾਸ ਕਰਕੇ ਜਾਇਦਾਦਾਂ ਆਦਿ ਨੂੰ ਸੁਰੱਖਿਅਤ ਯਕੀਨੀ ਬਣਾਉਣਾ ਅਤੇ ਸੂਬਾ ਸਰਕਾਰ ਵੱਲੋਂ ਸਮਰਥਨ ਪ੍ਰਦਾਨ ਕਰਕੇ ਸੂਬੇ ਵਿਚ ਰਹਿੰਦੇ ਹੋਏ ਘਰ ਵਾਂਗ ਹੀ ਮਹਿਸੂਸ ਕਰਵਾਉਣਾ ਬਣਦਾ ਹੈ। ਇਸੇ ਲਈ ਵਿੱਤੀ ਅਤੇ ਵਪਾਰਕ ਗਤੀਵਿਧੀਆਂ ਨਾਲ ਵੱਖਰੇ ਵਿੰਗ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਵਿਚ ਪਰਵਾਸੀ ਪੰਜਾਬੀਆਂ ਦੇ ਸਾਰੇ ਵਪਾਰਕ ਅਤੇ ਵਿੱਤ ਸੰਬੰਧੀ ਮੁੱਦਿਆਂ ਨੂੰ ਸਿੰਗਲ ਵਿੰਡੋ ਰਾਹੀਂ ਹੱਲ ਕੀਤਾ ਜਾਵੇਗਾ। ਇਸੇ ਤਰ੍ਹਾਂ ਪਰਵਾਸੀਆਂ ਦੇ ਮਾਲ ਵਿਭਾਗ ਨਾਲ ਜਾਇਦਾਦਾਂ ਦੇ ਕੰਮ ਵਿਚ ਸਿੰਗਲ ਵਿੰਡੋ ਸਹੂਲਤ ਪ੍ਰਦਾਨ ਕਰਕੇ ਪੰਜਾਬ ਵਿਚ ਕਾਰੋਬਾਰ ਸਥਾਪਤ ਕਰਨ ਵਿਚ ਮੱਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਤਲਖ਼ ਤੇਵਰਾਂ ’ਚ ਬੋਲੇ ਨਵਜੋਤ ਸਿੱਧੂ, ‘ਮੈਂ ਚੋਣ ਜਿਤਵਾਉਣ ਵਾਲਾ ਸ਼ੋਅ ਪੀਸ ਨਹੀਂ ਅਤੇ ਨਾ ਹੀ ਅੱਗੇ ਬਣਾਂਗਾ’
ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਪਰਵਾਸੀ ਪੰਜਾਬੀਆਂ ਲਈ ਢੁਕਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇ। ਇਕ ਪ੍ਰਭਾਵੀ ਸ਼ਿਕਾਇਤ ਨਿਵਾਰਣ ਅਤੇ ਫੀਡਬੈਕ ਵਿਧੀ ਸਥਾਪਤ ਕੀਤੀ ਜਾਵੇਗੀ। ਪਰਵਾਸੀ ਭਾਰਤੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਇੱਕੋ ਛੱਤ ਹੇਠ ਲਿਆਇਆ ਜਾਵੇਗਾ। ਪਰਵਾਸੀਆਂ ਨੂੰ ਸੂਬੇ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਜਾਣੂ ਕਰਵਾਉਣ ਲਈ ਵੈੱਬਸਾਈਟ ਅਤੇ ਐਪ ਰਾਹੀਂ ਪ੍ਰਭਾਵਸ਼ਾਲੀ ਸੰਚਾਰ ਚੈਨਲ ਸਥਾਪਤ ਕੀਤੇ ਜਾਣਗੇ। ਇਸ ਆਨ ਲਾਈਨ ਪੋਰਟਲ ਰਾਹੀਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਭਾਗ ਪੂਰੀ ਤਰ੍ਹਾਂ ਫਾਲੋ-ਅੱਪ ਕਰਦਾ ਹੈ।
ਇਹ ਵੀ ਪੜ੍ਹੋ : ਮੋਗਾ ’ਚ ਬੋਲੇ ਪ੍ਰਕਾਸ਼ ਸਿੰਘ ਬਾਦਲ, ਇਸ ਵਾਰ ਚੋਣਾਂ ਦੇ ਨਤੀਜੇ ਸਾਰਿਆਂ ਨੂੰ ਕਰਨਗੇ ਹੈਰਾਨ
ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਦੇ ਇਤਿਹਾਸ, ਵਿਰਸੇ, ਪੰਜਾਬੀ ਭਾਸ਼ਾ ਆਦਿ ਬਾਰੇ ਆਪਣੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਜਾਣਕਾਰੀ ਦੇਣ ਲਈ ਥੋੜ੍ਹੇ ਸਮੇਂ ਦੇ ਕੋਰਸ ਕਰਵਾਉਣ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿਚ ਥੋੜ੍ਹੇ ਸਮੇਂ ਦੇ ਸਮਰ ਸਕੂਲ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਵਿਰਾਸਤ ਦੇ ਨੇੜੇ ਲਿਆਇਆ ਜਾ ਸਕੇ। ਇਸ ਤੋਂ ਇਲਾਵਾ ਸੂਬੇ ਨਾਲ ਜੋੜਨ ਅਤੇ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ‘ਹੋਮ ਸਟੇਅ’ ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਏ.ਡੀ.ਜੀ.ਪੀ. ਨੇ ਪੁੱਛਿਆ, ਜਦੋਂ ਈ. ਡੀ. ਤੇ ਹਾਈਕੋਰਟ ਨੇ ਮਜੀਠੀਆ ’ਤੇ ਕਾਰਵਾਈ ਨਹੀਂ ਕੀਤੀ ਤਾਂ ਅਸੀ ਕਿਵੇਂ ਕਰੀਏ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?