ਕਾਂਗਰਸ ਪਾਰਟੀ ਦੇ ਪ੍ਰਚਾਰ ਲਈ ਐੱਨ. ਆਰ. ਆਈ. ਹਰ ਸਟੇਟ ’ਚ ਪਹੁੰਚਣਗੇ : ਮਹਿੰਦਰ ਸਿੰਘ ਗਿਲਜੀਆਂ

Friday, Mar 08, 2024 - 05:06 PM (IST)

ਕਾਂਗਰਸ ਪਾਰਟੀ ਦੇ ਪ੍ਰਚਾਰ ਲਈ ਐੱਨ. ਆਰ. ਆਈ. ਹਰ ਸਟੇਟ ’ਚ ਪਹੁੰਚਣਗੇ : ਮਹਿੰਦਰ ਸਿੰਘ ਗਿਲਜੀਆਂ

ਹੁਸ਼ਿਆਰਪੁਰ (ਘੁੰਮਣ) : ਕਾਂਗਰਸ ਪਾਰਟੀ ਦੇ ਪ੍ਰਚਾਰ ਲਈ ਵਿਦੇਸ਼ਾਂ ’ਚ ਐੱਨ. ਆਰ. ਆਈ. ਦੇਸ਼ ਦੀ ਹਰ ਸਟੇਟ ’ਚ ਪਹੁੰਚਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਹਿੰਦਰ ਸਿੰਘ ਗਿਲਜੀਆਂ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਐੱਸ. ਏ. ਨੇ ਤੇਲੰਗਾਨਾਂ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਉਪਰੰਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਹੈ ਕਿ ਤੁਹਾਡੀ ਸਟੇਟ ’ਚ ਸਾਡੀਆਂ ਟੀਮਾਂ ਆਉਣਗੀਆਂ ਅਤੇ ਕਾਂਗਰਸ ਦੇ ਉਮੀਦਵਾਰਾਂ ਨਾਲ ਸਲਾਹ ਮਸ਼ਵਰਾ ਕਰ ਕੇ ਉਨ੍ਹਾਂ ਦੀ ਮਦਦ ਲਈ ਪ੍ਰਚਾਰ ਕਰਨਗੀਆਂ। ਗਿਲਜੀਆਂ ਨੇ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਨੂੰ ਸਤਾ ’ਚ ਲਿਆਉਣਾ ਬਹੁਤ ਜ਼ਰੂਰੀ ਹੈ। ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ, ਜੋ ਹਮੇਸ਼ਾ ਹਰ ਧਰਮ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪਹਿਲਾਂ ਦੇਸ਼ ਜੋੜੋ ਯਾਤਰਾ ਕੱਢੀ ਗਈ ਸੀ, ਜਿਸ ਦਾ ਲੋਕਾਂ ਵੱਲੋਂ ਵੱਡਾ ਸਮਰਥਨ ਕੀਤਾ ਗਿਆ ਸੀ ਅਤੇ ਹੁਣ ਹਰ ਨਾਗਰਿਕ ਨੂੰ ਇਨਸਾਫ਼ ਲਈ ‘ਨਿਆਏ ਯਾਤਰਾ’ ਸ਼ੁਰੂ ਕੀਤੀ ਹੈ, ਜੋ ਲੋਕਾਂ ਦੇ ਇਨਸਾਫ਼ ਲਈ ਹੈ। ਗਿਲਜੀਆਂ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਕਿਸਾਨਾਂ ਦੀ ਐੱਮ. ਐੱਸ. ਪੀ. ਦੀ ਮੰਗ ਪ੍ਰਤੀ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਗਾਰੰਟੀ ਕਾਨੂੰਨ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਸੰਗਰੂਰ ’ਚ ਬੋਲੇ ਮੁੱਖ ਮੰਤਰੀ ਮਾਨ, ਵਿਦੇਸ਼ਾਂ ’ਚੋਂ ਨੌਜਵਾਨਾਂ ਦੀ ਵਤਨ ਵਾਪਸੀ ਦਾ ਦੌਰ ਹੋਇਆ ਸ਼ੁਰੂ

ਇਸੇ ਤਰ੍ਹਾਂ ਕਾਂਗਰਸ ਪ੍ਰਧਾਨ ਖੜਗੇ ਵੱਲੋਂ ਫੌਜ ਦੀ ਭਰਤੀ ਪਹਿਲਾਂ ਦੀ ਤਰ੍ਹਾਂ ਕਰਨ ਦੀ ਗੱਲ ਕੀਤੀ ਹੈ, ਜਿਸ ਨਾਲ ਦੇਸ਼ ਦੇ ਲੋਕਾਂ ਦਾ ਭਵਿੱਖ ਜੁੜਿਆ ਹੋਇਆ। ਜੋ ਜੈ ਕਿਸਾਨ ਤੇ ਜੈ ਜਵਾਨ ਦਾ ਨਾਅਰਾ ਹੈ, ਉਸ ਨੂੰ ਦੁਬਾਰਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵੋਟਾਂ ਲਈ ਗਰੀਬਾਂ ਨਾਲ ਵਾਅਦੇ ਕੀਤੇ ਸਨ ਕਿ 15-15 ਲੱਖ ਹਰ ਵਿਅਕਤੀ ਦੇ ਖ਼ਾਤੇ ’ਚ ਆਵੇਗਾ ਪਰ ਅੱਜ ਤੱਕ ਕੋਈ ਵੀ ਪੈਸਾ ਗਰੀਬਾਂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਜੁਮਲੇ ਦਿਖਾ ਰਹੇ ਹਨ ਅਤੇ ਆਪਣੀ ਕੁਰਸੀ ਬਚਾਉਣ ਲਈ ਕਿਸੇ ਵੀ ਹੱਦ ਤੱਕ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਲੋਕ ਇਨ੍ਹਾਂ ਨੂੰ ਚੰਗੀ ਤਰ੍ਹਾਂ ਸਮਝ ਗਏ ਹਨ, ਆਉਣ ਵਾਲੇ ਸਮੇਂ ’ਚ ਕਾਂਗਰਸ ਦਾ ਸਾਥ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਪ੍ਰਦੀਪ ਸਮਾਲਾ ਵਰਕਿੰਗ ਪ੍ਰੈਜ਼ੀਡੈਂਟ ਨਾਰਥ ਈਸਟ ਜ਼ੋਨ ਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ’ਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


author

Anuradha

Content Editor

Related News