ਅੰਮ੍ਰਿਤਪਾਲ ਸਿੰਘ ’ਤੇ NSA ਦੀ ਮਿਆਦ ਵਧੀ, ਅਸਾਮ ਦੀ ਡਿਬਰੂਗੜ੍ਹ ਜੇਲ ’ਚ ਸਾਥੀਆਂ ਨਾਲ ਹੈ ਬੰਦ

Thursday, Mar 21, 2024 - 12:41 AM (IST)

ਅੰਮ੍ਰਿਤਪਾਲ ਸਿੰਘ ’ਤੇ NSA ਦੀ ਮਿਆਦ ਵਧੀ, ਅਸਾਮ ਦੀ ਡਿਬਰੂਗੜ੍ਹ ਜੇਲ ’ਚ ਸਾਥੀਆਂ ਨਾਲ ਹੈ ਬੰਦ

ਚੰਡੀਗੜ੍ਹ (ਗੰਭੀਰ)– ਅਸਾਮ ਦੀ ਡਿਬਰੂਗੜ੍ਹ ਜੇਲ ’ਚ ਬੰਦ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ’ਤੇ ਲਾਏ ਗਏ ਐੱਨ. ਐੱਸ. ਏ. ਦੀ ਮਿਆਦ ਵਧਾ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 3 ਸ਼ਿਫਟਾਂ ’ਚ ਖੁੱਲ੍ਹਣਗੇ ਸਕੂਲ, ਗਰਮੀਆਂ ’ਚ ਮਿਲਣੀਆਂ 39 ਛੁੱਟੀਆਂ

ਪਿਛਲੇ ਸਾਲ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ’ਤੇ ਐੱਨ. ਐੱਸ. ਏ. ਲਾਇਆ ਗਿਆ ਸੀ, ਜਿਸ ਨੂੰ ਇਕ ਸਾਲ ਲਈ ਫਿਰ ਵਧਾ ਦਿੱਤਾ ਗਿਆ ਹੈ। ਉਸ ਨੂੰ ਡਿਬਰੂਗੜ੍ਹ ਜੇਲ ’ਚ ਰੱਖਿਆ ਗਿਆ ਹੈ। ਪੰਜਾਬ ਸਰਕਾਰ ਦੇ ਇਸ ਕਦਮ ਨੂੰ ਅੰਮ੍ਰਿਤਪਾਲ ਸਿੰਘ ਤੇ ਉਸ ਦੇ 10 ਸਾਥੀਆਂ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਧਿਆਨ ’ਚ ਲਿਆਂਦੀ ਗਈ ਹੈ।

ਹਾਲ ਹੀ ’ਚ ਅਸਾਮ ਦੀ ਡਿਬਰੂਗੜ੍ਹ ਪੁਲਸ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੇ ਸੈੱਲ ਦੀ ਚੈਕਿੰਗ ਕੀਤੀ ਸੀ। ਇਸ ਦੌਰਾਨ ਜੇਲ ’ਚੋਂ ਇਤਰਾਜ਼ਯੋਗ ਸਮੱਗਰੀ ਮਿਲੀ। ਇਸ ਮਾਮਲੇ ’ਚ ਡਿਬਰੂਗੜ੍ਹ ਕੇਂਦਰੀ ਜੇਲ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। 17 ਫਰਵਰੀ ਨੂੰ ਡਿਬਰੂਗੜ੍ਹ ਕੇਂਦਰੀ ਜੇਲ ’ਚ ਬੰਦ ਅੰਮ੍ਰਿਤਪਾਲ ਸਿੰਘ ਕੋਲੋਂ ਮੋਬਾਇਲ, ਜਾਸੂਸੀ ਕੈਮਰਾ ਆਦਿ ਸਾਮਾਨ ਮਿਲਿਆ ਸੀ। ਪੁਲਸ ਨੇ ਇਸ ਸਬੰਧੀ ਥਾਣਾ ਡਿਬਰੂਗੜ੍ਹ ’ਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News