NSA ਹਟਾ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! ਡਿਬੜੂਗੜ੍ਹ ਜੇਲ੍ਹ 'ਚ ਹਨ ਬੰਦ
Sunday, Mar 16, 2025 - 01:05 PM (IST)

ਚੰਡੀਗੜ੍ਹ : ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਸਾਥੀਆਂ 'ਤੇ ਐੱਨ. ਐੱਸ. ਏ. (ਨੈਸ਼ਨਲ ਸਕਿਓਰਿਟੀ ਐਕਟ) ਹਟਾਇਆ ਜਾ ਸਕਦਾ ਹੈ, ਜਿਸ ਤੋਂ ਬਾਅਦ ਪੰਜਾਬ ਪੁਲਸ ਉਨ੍ਹਾਂ ਨੂੰ ਪੰਜਾਬ ਲਿਆਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਲਕੇ ਅਸਾਮ ਦੀ ਡਿਬੜੂਗੜ੍ਹ ਜੇਲ੍ਹ 'ਚੋਂ ਅੰਮ੍ਰਿਤਪਾਲ ਦੇ ਸਾਰੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ 'ਚ 200-250 ਲੋਕਾਂ ਦੀ ਭੀੜ ਨੇ ਅਜਨਾਲਾ ਪੁਲਸ ਥਾਣੇ 'ਤੇ ਹਮਲਾ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਜਲਾਲਾਬਾਦ ਖੜ੍ਹੇ ਮੋਟਰਸਾਈਕਲ ਦੇ ਚੰਡੀਗੜ੍ਹ ਕੱਟੇ ਗਏ 2 ਚਲਾਨ, ਹੈਰਾਨ ਕਰਦਾ ਹੈ ਪੂਰਾ ਮਾਮਲਾ
ਇਨ੍ਹਾਂ ਦਾ ਮਕਸਦ ਆਪਣੇ ਇਕ ਸਾਥੀ ਨੂੰ ਪੁਲਸ ਹਿਰਾਸਤ 'ਚੋਂ ਛੁਡਵਾਉਣਾ ਸੀ। ਇਸ ਹਮਲੇ ਮਗਰੋਂ ਪੁਲਸ ਨੇ ਅੰਮ੍ਰਿਤਪਾਲ ਅਤੇ ਉਸ ਦੇ ਕਈ ਸਾਥੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8