ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ

Sunday, Jul 21, 2024 - 04:12 PM (IST)

ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ

ਜਲੰਧਰ (ਰੱਤਾ)- ਬਦਲਦੇ ਮੌਸਮ ਨੂੰ ਲੈ ਕੇ ਪੰਜਾਬ ਵਿਚ ਡੇਂਗੂ ਦੀ ਮਰੀਜ਼ਾਂ ਦੀ ਗਿਣਤੀ ਵਿਚ ਵੀ ਵਾਧਾ ਹੋਣ ਲੱਗਾ ਹੈ। ਜਲੰਧਰ ਜ਼ਿਲ੍ਹੇ 'ਚ ਡੇਂਗੂ ਦਾ ਇਕ ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 11’ਤੇ ਪਹੁੰਚ ਗਈ ਹੈ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸਥਾਨਕ ਮਾਡਲ ਹਾਊਸ ਦੀ ਰਹਿਣ ਵਾਲੀ 18 ਸਾਲਾ ਕੁੜੀ ਦੀ ਡੇਂਗੂ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਕਤ ਕੁੜੀ 14 ਜੁਲਾਈ ਨੂੰ ਸਥਾਨਕ ਗੜ੍ਹਾ ਰੋਡ ’ਤੇ ਸਥਿਤ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ) ਵਿਚ ਦਾਖ਼ਲ ਹੋਈ ਸੀ ਅਤੇ ਉਥੋਂ ਉਸ ਦਾ ਸੈਂਪਲ ਡੇਂਗੂ ਬੁਖ਼ਾਰ ਦੀ ਪੁਸ਼ਟੀ ਲਈ ਸਰਕਾਰੀ ਲੈਬਾਰਟਰੀ ਵਿਚ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ- ਦੂਜੀ ਜਮਾਤ ਦੀ ਬੱਚੀ ਨੂੰ ਖੇਤਾਂ 'ਚ ਲਿਜਾ ਕੀਤਾ ਸ਼ਰਮਨਾਕ ਕਾਰਾ, ਮੌਕੇ 'ਤੇ ਪੁੱਜੇ ਲੋਕ ਤਾਂ ਹੋਇਆ...

ਡਾ. ਆਦਿੱਤਿਆ ਨੇ ਦੱਸਿਆ ਕਿ ਡੇਂਗੂ ਪਾਜ਼ੇਟਿਵ ਆਈ ਉਕਤ ਲੜਕੀ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਡਿਸਚਾਰਜ ਹੋ ਕੇ ਘਰ ਜਾ ਚੁੱਕੀ ਹੈ। ਵਿਭਾਗ ਦੀਆਂ ਟੀਮਾਂ ਨੇ ਅਹਿਤਿਆਤ ਦੇ ਤੌਰ ’ਤੇ ਸ਼ਨੀਵਾਰ ਨੂੰ ਮਾਡਲ ਹਾਊਸ ਇਲਾਕੇ ਵਿਚ 71 ਘਰਾਂ ਦਾ ਸਰਵੇ ਕੀਤਾ ਅਤੇ ਲੋਕਾਂ ਦੀ ਸਿਹਤ ਦੀ ਜਾਣਕਾਰੀ ਲਈ। ਉਨ੍ਹਾਂ ਨੇ ਦੱਸਿਆ ਕਿ ਸਰਵੇ ਕਰਨ ਵਾਲੀਆਂ ਟੀਮਾਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕਰ ਰਹੀਆਂ ਹਨ।

ਡੇਂਗੂ ਤੋਂ ਇੰਝ ਕਰ ਸਕਦੇ ਹੋ ਬਚਾਅ 
ਡੇਂਗੂ ਬੁਖ਼ਾਰ ਫ਼ੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖੜ੍ਹੇ ਹੋਏ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ
-ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ।
-ਵਿਹੜੇ ਵਿਚ ਜਾਂ ਛੱਤ ’ਤੇ ਟੁੱਟੇ ਗਮਲੇ, ਭਾਂਡੇ ਅਤੇ ਪੁਰਾਣੇ ਟਾਇਰ ਨਾ ਰੱਖੋ।
-ਕੂਲਰ ਦਾ ਪਾਣੀ ਹਫਤੇ ਵਿਚ ਇਕ ਵਾਰ ਜ਼ਰੂਰ ਬਦਲੋ।
-ਪਾਣੀ ਦੇ ਡਰੰਮਾਂ ਅਤੇ ਟੈਂਕੀਆਂ ਨੂੰ ਢੱਕਣ ਲਾ ਕੇ ਰੱਖੋ।
-ਬੁਖ਼ਾਰ ਹੋਣ ਦੀ ਸਥਿਤੀ ਵਿਚ ਤੁਰੰਤ ਡਾਕਟਰ ਤੋਂ ਸਲਾਹ ਲਓ।

ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News