ਡੇਂਗੂ ਮਰੀਜ਼ਾਂ ਦੀ ਗਿਣਤੀ ਹੋਈ 826

10/17/2017 7:44:18 AM

ਚੰਡੀਗੜ੍ਹ, (ਪਾਲ)- ਐਂਟੀ ਮਲੇਰੀਆ ਵਿਭਾਗ ਵਲੋਂ ਸੋਮਵਾਰ ਨੂੰ ਡੇਂਗੂ ਦੇ 11 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸਦੇ ਨਾਲ ਹੀ ਸ਼ਹਿਰ 'ਚ ਡੇਂਗੂ ਮਰੀਜ਼ਾਂ ਦੀ ਕੁਲ ਗਿਣਤੀ 826 ਤਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 17 ਮਰੀਜ਼ਾਂ ਦੀ ਪੁਸ਼ਟੀ ਹੋਈ ਸੀ। 
ਸੋਮਵਾਰ ਨੂੰ ਸਵਾਈਨ ਫਲੂ ਦੇ 53 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 6 ਲੋਕਾਂ ਦੀ ਮੌਤ ਇਸ ਵਾਇਰਸ ਨਾਲ ਹੋਈ ਹੈ। ਵਿਭਾਗ ਅਨੁਸਾਰ ਬੇਸ਼ੱਕ ਡੇਂਗੂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਪਰ ਇਸਦੇ ਬਾਵਜੂਦ ਸਥਿਤੀ ਕੰਟਰੋਲ 'ਚ ਹੈ ਤੇ ਹੁਣ ਤਕ ਕਿਸੇ ਵੀ ਮਰੀਜ਼ ਦੀ ਮੌਤ ਡੇਂਗੂ ਨਾਲ ਨਹੀਂ ਹੋਈ ਹੈ। ਪਿਛਲੇ 10 ਦਿਨਾਂ 'ਚ ਡੇਂਗੂ ਦੇ 155 ਕੇਸ ਸਾਹਮਣੇ ਆ ਚੁੱਕੇ ਹਨ। 


Related News