ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਸ੍ਰੀ ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ
Friday, Apr 25, 2025 - 02:29 PM (IST)

ਡੇਰਾ ਬਾਬਾ ਨਾਨਕ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਵੀ ਭਾਰਤ-ਪਾਕਿਸਤਾਨ ਸਰਹੱਦ 'ਤੇ ਬਣਿਆ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਖੁੱਲ੍ਹਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ 493 ਲੋਕਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਰਜਿਸਟ੍ਰੇਸ਼ਨ ਕਰਵਾਈ ਸੀ ਪਰ ਸਿਰਫ਼ 333 ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਪਾਕਿਸਤਾਨ ਗਏ ਅਤੇ 160 ਸ਼ਰਧਾਲੂ ਨਹੀਂ ਪਹੁੰਚੇ।
ਇਹ ਵੀ ਪੜ੍ਹੋ- 25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ
ਇਸ ਮਹੀਨੇ ਦੌਰਾਨ ਰੋਜ਼ਾਨਾ 400 ਤੋਂ ਵੱਧ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੇ ਸਨ, ਪਰ ਹਮਲੇ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਵਿੱਚ ਕਮੀ ਆਈ। ਪਾਕਿਸਤਾਨ ਹਰੇਕ ਸ਼ਰਧਾਲੂ ਤੋਂ ਲਗਭਗ 1,700 ਰੁਪਏ (20 ਡਾਲਰ) ਪ੍ਰਵੇਸ਼ ਫੀਸ ਲੈਂਦਾ ਹੈ। ਦਰਸ਼ਨ ਕਰਨ ਤੋਂ ਬਾਅਦ ਵਾਪਸ ਆਏ ਸ਼ਰਧਾਲੂਆਂ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਗਏ ਸਨ। ਉੱਥੇ ਪ੍ਰਬੰਧਕਾਂ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਭਾਰਤ ਵਿੱਚ ਹੋਏ ਅੱਤਵਾਦੀ ਹਮਲੇ ਬਾਰੇ ਕੋਈ ਚਰਚਾ ਨਹੀਂ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8