ਵੱਡੀ ਖ਼ਬਰ : ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਗੁਆਉਣੀ ਪਈ ਨੰਬਰਦਾਰੀ

Tuesday, Nov 07, 2023 - 09:35 PM (IST)

ਵੱਡੀ ਖ਼ਬਰ : ਪਰਾਲੀ ਨੂੰ ਅੱਗ ਲਾਉਣੀ ਮਹਿੰਗੀ ਪਈ, ਗੁਆਉਣੀ ਪਈ ਨੰਬਰਦਾਰੀ

ਮੋਗਾ (ਗੋਪੀ ਰਾਊਕੇ) : ਮਾਣਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਦਿੱਤੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੰਬਰਦਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ ਦੀ ਨੰਬਰਦਾਰੀ ਮੁਅੱਤਲ ਕਰ ਦਿੱਤੀ ਹੈ।

ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨੇ ਲਿਖਿਆ ਹੈ ਕਿ ਜਗਸੀਰ ਸਿੰਘ ਨੰਬਰਦਾਰ ਵੱਲੋਂ ਆਪਣੀ ਜ਼ਮੀਨ ਜਲੰਧਰ ਰੋਡ ਐੱਚ.ਪੀ. ਪੈਟਰੋਲ ਪੰਪ ਦੀ ਬੈਕਸਾਈਡ ਪਿੰਡ ਫਤਿਹਗੜ੍ਹ, ਕੋਰਟਾਣਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਹੈ, ਜਦੋਂ ਉਸ ਨੂੰ ਪਿੰਡ ਵਾਲਿਆਂ ਨੇ ਰੋਕਿਆ ਤਾਂ ਉਹ ਨਾ ਰੁਕਿਆ। ਉਸ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਅੱਗ ਲਗਾਉਣ ਬਾਰੇ ਕਿਹਾ। ਉਸ ਨੇ ਕਿਹਾ ਕਿ ਉਸ ਦੇ ਹੋਰ ਸਾਥੀ ਵੀ ਆਪਣੇ ਖੇਤ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਗੇ, ਜਿਸ ’ਤੇ ਸਮੂਹ ਨਗਰ ਨਿਵਾਸੀਆਂ ਨੇ ਜਗਸੀਰ ਸਿੰਘ ਨੰਬਰਦਾਰ ਵਿਰੁੱਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ : ਰੈਪਰ ਹਨੀ ਸਿੰਘ ਤੇ ਸ਼ਾਲਿਨੀ ਦਾ ਹੋਇਆ ਤਲਾਕ, ਟੁੱਟਾ 12 ਸਾਲ ਪੁਰਾਣਾ ਰਿਸ਼ਤਾ

ਦੱਸਣਯੋਗ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਣਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਅਤੇ ਬਿਨਾਂ ਐੱਸ.ਐੱਮ.ਐੱਸ. ਲੱਗੇ ਕੰਬਾਈਨ ਤੋਂ ਝੋਨੇ ਦੀ ਕਟਾਈ ਨਾ ਕਰਨ ਬਾਰੇ ਪੂਰਨ ਪਾਬੰਦੀ ਲਗਾਈ ਗਈ ਹੈ ਪਰ ਨੰਬਰਦਾਰ ਜਗਸੀਰ ਸਿੰਘ ਨੇ ਇਕ ਜ਼ਿੰਮੇਵਾਰ ਵਿਅਕਤੀ ਹੋਣ ਦੇ ਨਾਤੇ ਇਨ੍ਹਾਂ ਹੁਕਮਾਂ ਦੀ ਕੋਈ ਪ੍ਰਵਾਹ ਨਾ ਕਰਦਿਆਂ ਆਪਣੇ ਖੇਤ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤਾ ਹੈ। ਇਸ ਲਈ ਜਗਸੀਰ ਸਿੰਘ ਪਿੰਡ ਫਤਿਹਗੜ੍ਹ ਕੋਰੋਟਾਣਾ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਦਿ ਪੰਜਾਬ ਲੈਂਡ ਰੈਵੇਨਿਊ ਰੂਲਜ਼ 25 (1) (ਬੀ) ਤਹਿਤ ਅਗਲੇ ਹੁਕਮਾਂ ਤੱਕ ਨੰਬਰਦਾਰੀ ਦੇ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News