ਨੂਰਮਹਿਲ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਪਹਿਲਾਂ ਪਤਨੀ ਤੇ ਸੱਸ ਨੂੰ ਮਾਰੀ ਗੋਲ਼ੀ, ਫਿਰ ਨੂਰਮਹਿਲ ਆ ਕੇ ਕੀਤਾ ਕਤਲ

Tuesday, Aug 10, 2021 - 06:47 PM (IST)

ਨੂਰਮਹਿਲ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਪਹਿਲਾਂ ਪਤਨੀ ਤੇ ਸੱਸ ਨੂੰ ਮਾਰੀ ਗੋਲ਼ੀ, ਫਿਰ ਨੂਰਮਹਿਲ ਆ ਕੇ ਕੀਤਾ ਕਤਲ

ਨੂਰਮਹਿਲ (ਜਲੰਧਰ) : ਜਲੰਧਰ ਦੇ ਨੂਰਮਹਿਲ ਸਥਿਤ ਸਟੀਕ ਮੁਹੱਲੇ ਵਿਚ 25 ਸਾਲ ਦੇ ਰਹਿਤ ਗੋਲ਼ੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦਰਅਸਲ ਰੋਹਿਤ ਨੂੰ ਗੋਲ਼ੀ ਮਾਰਨ ਵਾਲੇ ਨੇ ਮੰਗਲਵਾਰ ਸਵੇਰੇ ਲੁਧਿਆਣਾ ਦੇ ਹੈਬੋਵਾਲ ਵਿਚ ਆਪਣੀ ਪਤਨੀ ਜਸਪ੍ਰੀਤ ਕੌਰ ਅਤੇ ਸੱਸ ਵੰਦਨਾ ਨੂੰ ਵੀ ਗੋਲੀ ਮਾਰ ਦਿੱਤੀ ਸੀ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪਤਨੀ ਤੇ ਸੱਸ ਨੂੰ ਗੋਲ਼ੀਆਂ ਮਾਰਨ ਤੋਂ ਬਾਅਦ ਮੁਲਜ਼ਮ ਜਸਵਿੰਦਰ ਐਕਟਿਵਾ ’ਤੇ ਹੀ ਜਲੰਧਰ ਦੇ ਨੂਰਮਹਿਲ ’ਚ ਆਇਆ ਅਤੇ ਇਥੇ ਰੋਹਿਤ ਦਾ ਕਤਲ ਕਰ ਦਿੱਤਾ। ਹਾਲਾਂਕਿ ਅਜੇ ਤਕ ਵਾਰਦਾਤ ਦੇ ਪਿੱਛੇ ਕੀ ਕਾਰਣ ਹਨ, ਇਹ ਸਪੱਸ਼ਟ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਪੰਜਾਬ ’ਚ ਵਧਿਆ ਗੈਂਗਵਾਰ ਦਾ ਖ਼ਤਰਾ, ਗੈਂਗਸਟਰ ਗੋਲਡੀ ਬਰਾੜ ਨੇ ਦਿੱਤੀ ਚਿਤਾਵਨੀ

ਉਧਰ ਵਾਰਦਾਤ ਦਾ ਪਤਾ ਲੱਗਦੇ ਹੀ ਜਲੰਧਰ ਰੂਰਲ ਪੁਲਸ ਤੇ ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਮੁਲਜ਼ਮ ਜਸਵਿੰਦਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਲੰਧਰ ਰੂਰਲ ਦੇ ਐੱਸ. ਐੱਸ. ਪੀ. ਨਵੀਨ ਸਿੰਗਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਟੀਮਾਂ ਬਣਾ ਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਉਸ ਦੀ ਐਕਟਿਵਾ ਦੇ ਨੰਬਰ PB08CH1923 ਦਾ ਰਿਕਾਰਡ ਵੀ ਕਢਵਾ ਲਿਆ ਹੈ।

ਇਹ ਵੀ ਪੜ੍ਹੋ : ਬਟਾਲਾ ’ਚ ਫਿਰ ਵੱਡੀ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਇੰਝ ਹੋਈ ਸੀ ਵਾਰਦਾਤ
ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਖਟੀਕ ਮੁਹੱਲੇ ਵਿਚ ਰਹਿਣ ਵਾਲਾ ਰੋਹਿਤ ਪੁੱਤਰ ਰਾਮ ਲੁਭਾਇਆ ਘਰ ਵਿਚ ਸੀ। ਕਾਤਲ ਜਸਵਿੰਦਰ ਚਿੱਟੇ ਰੰਗ ਦੀ ਐਕਟਿਵਾ ’ਤੇ ਆਇਆ। ਉਸ ਨੇ ਦਰਵਾਜ਼ਾ ਖੜਕਾਇਆ ਅਤੇ ਫਿਰ ਉਸ ਤੋਂ ਬਾਅਦ ਅੰਦਰ ਜਾ ਕੇ ਰੋਹਿਤ ਨੂੰ ਗੋਲ਼ੀ ਮਾਰ ਦਿੱਤੀ। ਉਸ ਦਾ ਪਹਿਲਾ ਫਾਇਰ ਮਿਸ ਹੋ ਗਿਆ ਤਾਂ ਉਸ ਨੇ ਦੂਜੀ ਗੋਲ਼ੀ ਚਲਾਈ ਅਤੇ ਰੋਹਿਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕਾਤਲ ਉਥੋਂ ਐਕਟਿਵਾ ’ਤੇ ਬੈਠ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਖਰੜ ’ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦਾ ਕਿਰਚ ਮਾਰ ਕੇ ਕਤਲ, ਜਾਣਾ ਸੀ ਆਸਟ੍ਰੇਲੀਆ

ਕਾਤਲ ਦੀ ਗ੍ਰਿਫ਼ਤਾਰੀ ਲਈ ਬਣਾਈ ਗਈ ਸਪੈਸ਼ਲ ਟੀਮ
ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਨਕੋਦਰ ਲਖਵਿੰਦਰ ਸਿੰਘ, ਨੂਰਮਹਿਲ ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਮੌਕੇ ’ਤੇ ਪੁਹੰਚੇ। ਐੱਸ. ਐੱਚ. ਓ. ਨੇ ਕਿਹਾ ਕਿ ਮ੍ਰਿਤਕ ਦੇ ਭਰਾ ਵਿਸ਼ਾਲ ਦੇ ਬਿਆਨ’ਤੇ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀ. ਸੀ. ਟੀ. ਵੀ. ’ਚ ਕੈਦ ਹੋਏ ਕਾਤਲ ਦੀ ਤਸਵੀਰ ਦੇ ਸਹਾਰੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਨਵੀਨ ਸਿੰਗਲਾ ਨੇ ਮੌਕੇ ’ਤੇ ਪਹੁੰਚਣ ਤੋਂ ਬਾਅਦ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਟੀਮਾਂ ਬਣਾਈਆਂ ਹਨ।

ਇਹ ਵੀ ਪੜ੍ਹੋ : ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਵੀਡੀਓ ਆਈ ਸਾਹਮਣੇ, ਦੇਖੋ ਕਿਵੇਂ ਕੀਤਾ ਕਤਲ

ਨੋਟ - ਪੰਜਾਬ ਵਿਚ ਰੋਜ਼ਾਨਾ ਹੋ ਰਹੀਆਂ ਕਤਲ ਦੀਆਂ ਵਾਰਦਾਤਾਂ ਨੂੰ ਤੁਸੀਂ ਕਿਵੇਂ ਦੇਖਦੇ ਹੋਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News