ਨੂਰਪੁਰ ਜੱਟਾਂ ''ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ, ਅੱਤਵਾਦੀ ਪੰਨੂੰ ਨੇ ਜਾਰੀ ਕੀਤੀ ਵੀਡੀਓ

Tuesday, Mar 31, 2026 - 01:54 PM (IST)

ਨੂਰਪੁਰ ਜੱਟਾਂ ''ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ, ਅੱਤਵਾਦੀ ਪੰਨੂੰ ਨੇ ਜਾਰੀ ਕੀਤੀ ਵੀਡੀਓ

ਗੜ੍ਹਸ਼ੰਕਰ (ਅਮਰੀਕ) : ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿੱਖੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ। ਇਸ ਬੇਅਦਬੀ ਵਾਰੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵਲੋਂ ਵੀਡੀਓ ਸੋਸ਼ਲ ਮੀਡੀਆ ਉੱਪਰ ਸਾਂਝੀ ਕੀਤੀ ਗਈ ਹੈ। ਮੌਕੇ 'ਤੇ ਪਹੁੰਚੇ ਅਵਤਾਰ ਸਿੰਘ ਕਰੀਮਪੁਰੀ ਪੰਜਾਬ ਪ੍ਰਧਾਨ ਬਸਪਾ ਨੇ ਕਿਹਾ ਕਿ ਪੰਜਾਬ ਵਿਚ ਨੌਵੀਂ ਵਾਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਅਸਥਾਨ ਉੱਪਰ ਦੂਜੀ ਵਾਰ ਬੇਅਦਬੀ ਦੀ ਘਟਨਾ ਵਾਪਰੀ ਹੈ ਪ੍ਰੰਤੂ ਸੂਬਾ ਸਰਕਾਰ ਨੇ ਕਾਰਵਾਈ ਨਾ ਦੇ ਬਰਾਬਰ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਦੀ ਢਿੱਲ ਮੱਠ ਦਾ ਨਤੀਜਾ ਹੈ ਕਿ ਸੂਬੇ ਵਿਚ ਇਹ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਪੁਲਸ ਨੇ 72 ਘੰਟਿਆਂ ਅੰਦਰ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜਿਆ ਤਾਂ ਸਮੁੱਚੀ ਬਸਪਾ ਪਾਰਟੀ ਡੀਐੱਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਕੇ ਧਰਨਾ ਦੇਵੇਗੀ। 


author

Gurminder Singh

Content Editor

Related News