ਹੁਣ ਸਰਕਾਰੀ ਸਕੂਲਾਂ ''ਚ ਵੀ ਸ਼ੁਰੂ ਹੋਈਆਂ ਨਰਸਰੀ ਦੀਆਂ ਕਲਾਸਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼
Thursday, Mar 14, 2024 - 02:40 AM (IST)
![ਹੁਣ ਸਰਕਾਰੀ ਸਕੂਲਾਂ ''ਚ ਵੀ ਸ਼ੁਰੂ ਹੋਈਆਂ ਨਰਸਰੀ ਦੀਆਂ ਕਲਾਸਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼](https://static.jagbani.com/multimedia/2024_3image_02_35_53670301829.jpg)
ਲੁਧਿਆਣਾ (ਵਿੱਕੀ)- ਸਕੂਲਾਂ 'ਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਛੋਟੇ ਬੱਚਿਆਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਸੂਬਾ ਸਰਕਾਰ ਨੇ ਅਹਿਮ ਫ਼ੈਸਲਾ ਕੀਤਾ ਹੈ, ਜਿਸ ਤਹਿਤ ਹੁਣ ਸਰਕਾਰੀ ਸਕੂਲਾਂ 'ਚ ਨਰਸਰੀ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਸਰਕਾਰੀ ਸਕੂਲਾਂ ’ਚ ਇਸ ਵਾਰ ਪਹਿਲੀ ਵਾਰ ਸ਼ੁਰੂ ਹੋ ਰਹੀ ਨਰਸਰੀ ਕਲਾਸ ’ਚ ਆਉਣ ਵਾਲੇ ਵਿਦਿਆਰਥੀਆਂ ਦਾ ਸਕੂਲ ਸਿਰਫ਼ 1 ਘੰਟੇ ਲਈ ਹੀ ਲੱਗੇਗਾ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ ਨਰਸਰੀ ਕਲਾਸ ਸ਼ੁਰੂ ਕਰਨ ਅਤੇ ਦਾਖਲੇ ਦੀ ਉਮਰ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਹੁਣ ਪਾਕਿਸਤਾਨ ਦੇ ਸਕੂਲਾਂ 'ਚ ਵੀ ਪੜ੍ਹਾਈ ਜਾਵੇਗੀ ਪੰਜਾਬੀ, SGPC ਪ੍ਰਧਾਨ ਧਾਮੀ ਨੇ ਕੀਤਾ ਫ਼ੈਸਲੇ ਦਾ ਸਵਾਗਤ
ਨਵੀਂ ਸ਼ੁਰੂ ਕੀਤੀ ਜਾ ਰਹੀ ਨਰਸਰੀ ਕਲਾਸ ਦਾ ਸਮਾਂ ਕੇਵਲ 1 ਘੰਟੇ ਦਾ ਰਹੇਗਾ, ਉੱਥੇ ਵਿਦਿਆਰਥੀਆਂ ਨੂੰ ਕਲਾਸ ’ਚ ਕਰਵਾਈ ਜਾਣ ਵਾਲੀਆਂ ਗਤੀਵਿਧੀਆਂ ਦੇ ਸਬੰਧ ’ਚ ਵਿਭਾਗ ਵੱਲੋਂ ਵੱਖਰੇ ਤੌਰ ’ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।
ਪ੍ਰਾਇਮਰੀ ਸਕੂਲਾਂ ਦੀਆਂ ਹੋਰ ਕਲਾਸਾਂ ਐੱਲ.ਕੇ.ਜੀ., ਯੂ.ਕੇ.ਜੀ. ਅਤੇ ਪ੍ਰਾਇਮਰੀ ਕਲਾਸਾਂ ਦਾ ਸਮਾਂ ਵਿਭਾਗ ਵੱਲੋਂ ਪਹਿਲਾਂ ਤੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਹੇਗਾ। ਸਕੂਲ ਸਿੱਖਿਆ ਵਿਭਾਗ ਦੇ ਸਪੈਸ਼ਲ ਸੈਕਟਰੀ ਵੱਲੋਂ ਜਾਰੀ ਪੱਤਰ ਅਨੁਸਾਰ ਨਵੇਂ ਸਿੱਖਿਆ ਸੈਸ਼ਨ ਨਾਲ ਸਾਰੇ ਸਰਕਾਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਸਿੱਖਿਆ 3 ਸਾਲ ਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਇਨਸਾਨੀਅਤ ਦੀ ਮਿਸਾਲ: ਦੁਬਈ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਨੌਜਵਾਨ ਨੂੰ ਪਿੰਡ ਵਾਸੀਆਂ ਨੇ 50 ਲੱਖ ਦੇ ਕੇ ਛੁਡਵਾਇਆ
ਇਸ ਦੇ ਨਾਲ ਹੀ ਪਹਿਲੀ ਕਲਾਸ ਵਿਚ ਦਾਖਲੇ ਦੀ ਉਮਰ ਘੱਟ ਤੋਂ ਘੱਟ 6 ਸਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਪੱਤਰ ’ਚ ਕਿਹਾ ਗਿਆ ਹੈ ਕਿ ਨਰਸਰੀ 'ਚ ਦਾਖਲਾ ਲੈਣ ਲਈ ਬੱਚਿਆਂ ਦੀ ਉਮਰ 3 ਤੋਂ 4 ਸਾਲ, ਐੱਲ.ਕੇ.ਜੀ. 'ਚ 4 ਤੋਂ 5 ਸਾਲ, ਯੂ.ਕੇ.ਜੀ. 5 ਤੋਂ 6 ਸਾਲ ਤੇ ਪਹਿਲੀ ਕਲਾਸ 'ਚ ਦਾਖਲੇ ਲਈ ਉਮਰ ਹੱਦ 6 ਸਾਲ ਤੋਂ ਜ਼ਿਆਦਾ ਰੱਖੀ ਗਈ ਹੈ। ਇਸ ਦੇ ਨਾਲ ਹੀ ਨਵੇਂ ਸੈਸ਼ਨ ਲਈ ਵਿਦਿਆਰਥੀਆਂ ਦੇ ਦਾਖਲੇ ਦੀ ਉਮਰ ਦੀ ਗਣਨਾ 1 ਅਪ੍ਰੈਲ 2024 ਤੱਕ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e