ਸਕੂਲ ਬੱਸ ਚਾਲਕ ਦੀ ਅਣਗਹਿਲੀ ਨੇ ਲਈ ਮਾਸੂਮ ਦੀ ਜਾਨ, 5 ਸਾਲਾ ਬੱਚੇ ਦੀ ਹਾਲਤ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
Saturday, Sep 09, 2023 - 06:06 AM (IST)
ਸ੍ਰੀ ਹਰਗੋਬਿੰਦਪੁਰ: ਸ਼ੁੱਕਰਵਾਰ ਨੂੰ ਪਿੰਡ ਚੀਮਾ ਖੁੱਡੀ ਦੇ ਇਕ 5 ਸਾਲਾ ਬੱਚੇ ਦੀ ਸਕੂਲ ਬੱਸ ਹੇਠਾਂ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਬੱਸ ਚਾਲਕ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ, ਇਸ ਲਈ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲਾਂ ਦੇ ਅਧਿਆਪਕ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ
ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਬੱਚੇ ਦੇ ਪਿਤਾ ਦਵਿੰਦਰ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਉਸ ਦਾ 5 ਸਾਲਾ ਪੁੱਤਰ ਹਰਕੀਰਤ ਸਿੰਘ ਨਰਸਰੀ ਜਮਾਤ ਵਿਚ ਅਤੇ 10 ਸਾਲਾ ਪੁੱਤਰੀ ਸਹਿਜਪ੍ਰੀਤ ਕੌਰ ਘੁਮਾਣ ਦੇ ਇਕ ਨਿੱਜੀ ਸਕੂਲ ਵਿਚ ਚੌਥੀ ਜਮਾਤ ਵਿਚ ਪੜ੍ਹਦੀ ਹੈ। ਸ਼ੁੱਕਰਵਾਰ ਨੂੰ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ। ਅਜੇ ਉਸ ਦੀ ਧੀ ਬੱਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ। ਇਸ ਕਾਰਨ ਹਰਕੀਰਤ ਸਿੰਘ ਹੇਠਾਂ ਡਿੱਗ ਗਿਆ ਤੇ ਬੱਸ ਦੀ ਲਪੇਟ ਵਿਚ ਆ ਗਿਆ। ਦਵਿੰਦਰ ਸਿੰਘ ਨੇ ਕਿਹਾ ਕਿ ਡਰਾਈਵਰ ਬੱਸ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਉਸ ਨੇ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ! 8 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ, Private Parts 'ਤੇ ਲੱਗੀਆਂ ਸੱਟਾਂ ਕਾਰਨ ਕਰਨੀ ਪਈ ਸਰਜਰੀ
ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਐੱਸ.ਐੱਚ.ਓ. ਬਲਜੀਤ ਕੌਰ ਨੇ ਦੱਸਿਆ ਕਿ ਮੌਕੇ ਦਾ ਜਾਇਜ਼ਾ ਲੈ ਕੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਅਜੇ ਫਰਾਰ ਹੈ। ਥਾਣਾ ਮੁਖੀ ਨੇ ਕਿਹਾ ਕਿ ਮ੍ਰਿਤਕ ਬੱਚੇ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8