ਮੰਤਰੀ ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Tuesday, Jul 27, 2021 - 04:42 PM (IST)

ਮੰਤਰੀ ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ : ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ  ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਹਨ ਜਦੋਂਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।

ਸੋਨੀ ਨੇ ਵਿਭਾਗ ਵਿਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਰਾਜ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।  


author

Gurminder Singh

Content Editor

Related News