ਨਰਸਾਂ ਨੇ ਜਾਮ ਕੀਤਾ ਬਠਿੰਡਾ-ਪਟਿਆਲਾ ਮਾਰਗ

Saturday, Mar 02, 2019 - 01:21 PM (IST)

ਨਰਸਾਂ ਨੇ ਜਾਮ ਕੀਤਾ ਬਠਿੰਡਾ-ਪਟਿਆਲਾ ਮਾਰਗ

ਪਟਿਆਲਾ (ਬਖਸ਼ੀ)—ਨਰਸਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ ਜਿਸਦੇ ਚਲਦੇ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਨਰਸਾ ਨੇ ਪਟਿਆਲਾ ਬਠਿੰਡਾ ਮਾਰਗ ਨੂੰ ਬੰਦ ਕਰ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨਰਸਾਂ ਦੇ ਅਨੁਸਾਰ ਸਰਕਾਰ ਉਨ੍ਹਾਂ ਨੂੰ ਲਾਰੇ ਲਗਾ ਰਹੀ ਹੈ ਪਰ ਅਜੇ ਤਕ ਕੋਈ ਵੀ ਫੈਸਲਾ 

ਉਨ੍ਹਾਂ ਨੂੰ ਪੱਕਾ ਕਰਨ ਨੂੰ ਲੈ ਕੇ ਉਨ੍ਹਾਂ ਵਲੋਂ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਅੱਜ ਫਿਰ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਉਨ੍ਹਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇ ਤਾਂ ਜੋ ਉਹ ਆਪਣੀਆਂ ਸੇਵਾਵਾਂ ਨਿਭਾ ਸਕਣ।


author

Shyna

Content Editor

Related News