ਜਲੰਧਰ: ਹੜਤਾਲ 'ਤੇ ਬੈਠਾ ਨਰਸਿੰਗ ਸਟਾਫ਼, 'ਪੰਜਾਬ ਸਰਕਾਰ ਨੇ ਕੀਤਾ ਕੀ, ਹੇਰਾ-ਫੇਰੀ-420' ਦੇ ਲਾਏ ਨਾਅਰੇ
Monday, Nov 08, 2021 - 01:48 PM (IST)
ਜਲੰਧਰ (ਸੋਨੂੰ)- ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਇਕ ਵਾਰ ਫਿਰ ਤੋਂ ਨਰਸਿੰਗ ਸਟਾਫ਼ ਹੜਤਾਲ 'ਤੇ ਬੈਠ ਹਨ। ਨਰਸਿੰਗ ਸਟਾਫ਼ ਯੂਨੀਅਨ ਦੇ ਆਗੂ ਨਰਿੰਦਰ ਨੇ ਦੱਸਿਆ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਦੀ ਹੜਤਾਲ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਇਕ ਹਫ਼ਤਾ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕੋਈ ਵੀ ਗੱਲ ਹੱਲ ਤੱਕ ਨਹੀਂ ਸੁਣੀ।
ਉਨ੍ਹਾਂ ਕਿਹਾ ਕਿ ਅੱਜ ਸ਼ਾਮ ਨੂੰ ਪੰਜਾਬ ਸਰਕਾਰ ਦੇ ਨਾਲ ਉਨ੍ਹਾਂ ਦੀ ਯੂਨੀਅਨ ਦੀ ਮੀਟਿੰਗ ਹੋਣ ਜਾ ਰਹੀ ਹੈ, ਜੇਕਰ ਮੀਟਿੰਗ ਦੇ ਵਿੱਚ ਉਨ੍ਹਾਂ ਦੀ ਮੰਗ ਨਾ ਪੂਰੀ ਹੋਈ ਅਤੇ ਸਟੇਟ ਬਾਡੀ ਯੂਨੀਅਨ ਜਿਸ ਤਰ੍ਹਾਂ ਜੋ ਅੱਗੇ ਦੀ ਰਣਨੀਤੀ ਬਣਾਏਗੀ, ਉਸ ਦੇ ਹਿਸਾਬ ਨਾਲ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ।
ਇਹ ਵੀ ਪੜ੍ਹੋ: ਕਬਰਾਂ ’ਚ ਦੀਵੇ ਨੇ ਸਾਡੇ ਘਰੀਂ ਹਨੇਰੇ ਨੇ, ਸ਼ਹਾਦਤਾਂ ਦਾ ਸਿਆਸੀਕਰਨ ਕਰਨ ਵਾਲੇ ਮੁੜ ਨੀਂ ਲੈਂਦੇ ਸ਼ਹੀਦੀ ਪਰਿਵਾਰਾਂ ਦੀ ਸਾਰ
ਇਸ ਮੌਕੇ ਨਰਸਿੰਗ ਸਟਾਫ਼ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ 'ਪੰਜਾਬ ਸਰਕਾਰ ਨੇ ਕੀਤਾ ਕੀ, ਹੇਰਾ-ਫੇਰੀ-420' ਦੇ ਨਾਅਰੇ ਲਗਾਏ। ਇਸ ਦੌਰਾਨ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਵੀ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਜਲੰਧਰ: ਪੁਲਸ ਕਸਟਡੀ 'ਚੋਂ ਭੱਜੇ ਹਿਮਾਂਸ਼ ਵਰਮਾ ਦੀ ਸੂਚਨਾ ਦੇਣ ਵਾਲੇ ਲਈ ਪੁਲਸ ਨੇ ਰੱਖਿਆ ਵੱਡਾ ਇਨਾਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ