ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
Sunday, May 31, 2026 - 12:22 PM (IST)
ਫਰੀਦਕੋਟ(ਰਾਜਨ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਹੋਸਟਲ ਵਿਚ ਰਹਿ ਰਹੀ ਨਰਸਿੰਗ ਵਿਦਿਆਰਥਣ ਵੱਲੋਂ ਭੇਤਭਰੇ ਹਾਲਾਤ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਤੜਕੇ ਵਿਦਿਆਰਥਣ ਨੇ ਆਪਣੇ ਹੋਸਟਲ ਕਮਰੇ ਵਿਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ
ਘਟਨਾ ਦੀ ਸੂਚਨਾ ਮਿਲਦਿਆਂ ਹੀ ਹੋਸਟਲ ਪ੍ਰਬੰਧਨ ਵੱਲੋਂ ਪੁਲਸ ਨੂੰ ਜਾਣਕਾਰੀ ਦਿੱਤੀ ਗਈ। ਮੌਕੇ ’ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਅਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਖਰੜ ਦੇ ਸ਼ਿਵਜੋਤ ਐਨਕਲੇਵ ਦੀ ਰਹਿਣ ਵਾਲੀ ਸੀ। ਉਹ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਵਿਚ ਬੀ. ਐੱਸ. ਸੀ. ਨਰਸਿੰਗ ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਸੀ ਅਤੇ ਹੋਸਟਲ ਵਿਚ ਰਹਿ ਰਹੀ ਸੀ।
ਇਹ ਵੀ ਪੜ੍ਹੋ- ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ ਦੀਆਂ ਹੱਦਾਂ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
