ਨਰਸਿੰਗ ਦੀ ਵਿਦਿਆਰਥਣ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਹਸਪਤਾਲ ’ਚ ਹੀ ਕੀਤੀ ਜੀਵਨ ਲੀਲਾ ਸਮਾਪਤ

Tuesday, May 28, 2024 - 06:08 AM (IST)

ਨਰਸਿੰਗ ਦੀ ਵਿਦਿਆਰਥਣ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਹਸਪਤਾਲ ’ਚ ਹੀ ਕੀਤੀ ਜੀਵਨ ਲੀਲਾ ਸਮਾਪਤ

ਬਠਿੰਡਾ (ਵਰਮਾ, ਸੁਖਵਿੰਦਰ)– ਮਾਲ ਰੋਡ ’ਤੇ ਸਥਿਤ ਨਿੱਜੀ ਹਸਪਤਾਲ ’ਚ ਕੰਮ ਕਰਦੀ ਨਰਸਿੰਗ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸਤਵੀਰ ਕੌਰ ਵਾਸੀ ਪੱਕਾ ਕਲਾਂ ਵਜੋਂ ਹੋਈ ਹੈ। ਪੁਲਸ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਪਿੰਡ ਪੱਕਾ ਕਲਾਂ ਦੀ ਵਸਨੀਕ 20 ਸਾਲਾ ਸਤਵੀਰ ਕੌਰ, ਜੋ ਕਿ ਨਰਸਿੰਗ ਦੀ ਵਿਦਿਆਰਥਣ ਸੀ ਤੇ ਦਸੰਬਰ 2023 ਤੋਂ ਮਾਲ ਰੋਡ ਬਠਿੰਡਾ ਵਿਖੇ ਸਥਿਤ ਨਿੱਜੀ ਹਸਪਤਾਲ ’ਚ ਨੌਕਰੀ ਕਰ ਰਹੀ ਸੀ ਤੇ ਨਰਸਿੰਗ ਦੀ ਪੜ੍ਹਾਈ ਵੀ ਕਰ ਰਹੀ ਸੀ, ਉਸ ਨੇ ਹਸਪਤਾਲ ’ਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ 'ਚ ਕੇਜਰੀਵਾਲ ਨੇ ਅਸ਼ੋਕ ਪਰਾਸ਼ਰ ਦੇ ਹੱਕ 'ਚ ਕੀਤਾ ਰੋਡ ਸ਼ੋਅ, ਵਿਰੋਧੀਆਂ 'ਤੇ ਕੀਤੇ ਤਿੱਖੇ ਵਾਰ

ਸਵੇਰੇ ਕਰੀਬ 10 ਵਜੇ ਜਿਵੇਂ ਹੀ ਹਸਪਤਾਲ ਦੇ ਸਟਾਫ਼ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਡਾਕਟਰ ਮੀਨਾਕਸ਼ੀ ਸ਼ਰਮਾ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਥਾਣਾ ਕੋਤਵਾਲੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਸਪਤਾਲ ਦੀ ਡਾਇਰੈਕਟਰ ਡਾ. ਮੀਨਾਕਸ਼ੀ ਸ਼ਰਮਾ ਨੇ ਦੱਸਿਆ ਕਿ ਸਤਵੀਰ ਕੌਰ ਦਸੰਬਰ ’ਚ ਇਥੇ ਆਈ ਸੀ। ਉਹ ਹਸਪਤਾਲ ’ਚ ਹੀ ਰਹਿੰਦੀ ਸੀ। ਕਈ ਵਾਰ ਉਹ ਘਰ ਵੀ ਜਾਂਦੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News