ਸਿੱਖਿਆ ਮੰਤਰੀ ਵਲੋਂ ਟੈਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੂੰ ਪੈਨਲ ਮੀਟਿੰਗ ਲਈ ਸੱਦਾ
Monday, Oct 29, 2018 - 08:48 AM (IST)

ਚੰਡੀਗਡ਼੍ਹ, (ਸ਼ਰਮਾ)— ਲਗਾਤਾਰ ਧਰਨਾ-ਪ੍ਰਦਰਸ਼ਨ ਕਰ ਰਹੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੂੰ ਆਖ਼ਿਰ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਗੱਲਬਾਤ ਲਈ ਪੈਨਲ-ਮੀਟਿੰਗ ਦਾ ਸੱਦਾ ਦੇ ਦਿੱਤਾ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਤੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਦੱਸਿਆ ਕਿ ਸਿੱਖਿਆ ਮੰਤਰੀ, ਪੰਜਾਬ ਨੇ ਪਟਿਆਲਾ ਪ੍ਰਸ਼ਾਸਨ ਰਾਹੀਂ ਭੇਜੇ ਸੱਦਾ-ਪੱਤਰ ਤਹਿਤ 30 ਅਕਤੂਬਰ ਨੂੰ ਸਵੇਰੇ 11 ਵਜੇ ਆਪਣੇ ਚੰਡੀਗਡ਼੍ਹ ਦਫ਼ਤਰ ਵਿਖੇ ਯੂਨੀਅਨ ਨੂੰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਉਣ ਲਈ ਸੱਦਾ ਦਿੱਤਾ ਹੈ।