ਪ੍ਰਧਾਨ ਮੰਤਰੀ ਨੂੰ ਜਲਦ ਮਿਲੇਗਾ ਓ. ਬੀ. ਸੀ. ਵਿਭਾਗ ਦਾ ਵਫਦ

05/30/2017 11:24:32 AM

ਸ੍ਰੀ ਕੀਰਤਪੁਰ ਸਾਹਿਬ (ਬਾਲੀ)— ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ. ਸੀ. ਵਿਭਾਗ ਦੇ ਵਾਈਸ ਚੇਅਰਮੈਨ ਬਲਵੀਰ ਸਿੰਘ ਚਾਨਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਓ. ਬੀ. ਸੀ. ਵਿਭਾਗ ਦੀਆਂ ਅਹਿਮ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ 'ਚ ਓ. ਬੀ. ਸੀ. ਵਿਭਾਗ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਅਹਿਮ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਓ. ਬੀ. ਸੀ. ਵਿਭਾਗ ਦੇ ਸੂਬਾ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਬਿੱਲਾ ਨੇ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਆਈ. ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਗੇ ਵੀ ਓ. ਬੀ. ਸੀ. ਵਿਭਾਗ ਦੀਆਂ ਮੰਗਾਂ ਨੂੰ ਵਧੀਆ ਤਰੀਕੇ ਨਾਲ ਪਿਛਲੇ ਦਿਨੀਂ ਉਠਾਇਆ। ਹੁਣ ਓ. ਬੀ. ਸੀ. ਵਿਭਾਗ ਦੀਆਂ ਮੰਗਾਂ ਦੇ ਹੱਲ ਲਈ ਇਕ 11 ਮੈਂਬਰੀ ਕਮੇਟੀ ਜਲਦ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਜਾ ਰਹੀ ਹੈ, ਜਿਸ ਲਈ ਬਾਕਾਇਦਾ ਸਮਾਂ ਲੈਣ ਲਈ ਸੂਬਾ ਚੇਅਰਮੈਨ ਵੱਲੋਂ ਪੱਤਰ ਵੀ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਗਿਆ ਹੈ, ਉਹੀ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਾਵੇਗਾ।