ਕੇਂਦਰੀ ਜੇਲ੍ਹ ਅੰਦਰੋਂ ਮੋਬਾਇਲ ਫੋਨ ਸਣੇ ਬਰਾਮਦ ਹੋਇਆ ਇਤਰਾਜ਼ਯੋਗ ਸਾਮਾਨ
Monday, Sep 15, 2025 - 12:04 PM (IST)

ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਇਕ ਵਾਰ ਫਿਰ ਤੋਂ 4 ਮੋਬਾਈਲ ਫੋਨ, 22 ਹੀਟਰ ਸਪਰਿੰਗ, 62 ਪੁੜੀਆਂ ਤੰਬਾਕੂ, 5 ਪੈਕਟ ਕੂਲ ਲਿਪ, 8 ਲਾਈਟਰ, 1 ਪੱਤਾ ਪਰੇਗਾ ਦਵਾਈ, 20 ਵੱਡੇ ਬੰਡਲ ਬੀੜੀ, 19 ਛੋਟੇ ਬੰਡਲ ਬੀੜੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਜਿਸ ਦੇ ਸਬੰਧ ਵਿਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਅਤੇ ਕੁਲਜੀਤ ਸਿੰਘ ਵੱਲੋਂ ਵੱਖ-ਵੱਖ ਸਮੇਂ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਤੋਂ ਵੱਖ-ਵੱਖ ਕੰਪਨੀਆਂ ਦੇ 4 ਮੋਬਾਈਲ ਫੋਨ, 22 ਹੀਟਰ ਸਪਰਿੰਗ, 62 ਪੁੜੀਆਂ ਤੰਬਾਕੂ, 5 ਪੈਕਟ ਕੂਲ ਲਿਪ, 8 ਲਾਈਟਰ, 1 ਪੱਤਾ ਪਰੇਗਾ ਦਵਾਈ, 20 ਵੱਡੇ ਬੰਡਲ ਬੀੜੀ, 19 ਛੋਟੇ ਬੰਡਲ ਬੀੜੀ ਬਰਾਮਦ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਸਬੰਧੀ ਪੁਲਸ ਨੂੰ ਲਿਖਤੀ ਰੂਪ ਵਿਚ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਸ਼ੁਭਮ ਪੁੱਤਰ ਯਸ਼ਪਾਲ ਵਾਸੀ ਪਿੰਡ ਕਿਲਾ ਸਿੰਘ ਜ਼ਿਲਾ ਗੁਰਦਾਸਪੁਰ ਅਤੇ ਇਕ ਅਣਪਛਾਤੇ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8