ਚੰਡੀਗੜ੍ਹ 'ਚ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ! Snapchat 'ਤੇ ਹੋਈਆਂ ਅਪਲੋਡ

Thursday, Oct 12, 2023 - 12:24 PM (IST)

ਚੰਡੀਗੜ੍ਹ 'ਚ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ! Snapchat 'ਤੇ ਹੋਈਆਂ ਅਪਲੋਡ

ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਦੇ ਇਕ ਨਾਮੀ ਸਕੂਲ ਦੀਆਂ 50 ਤੋਂ ਜ਼ਿਆਦਾ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣਾਂ ਦੀਆਂ ਤਸਵੀਰਾਂ ਸਨੈਪਚੈਟ ਦੀ ਵਾਲ 'ਤੇ ਅਪਲੋਡ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੂੰ ਸਕੂਲ ਦੀ ਵੈੱਬਸਾਈਟ ਤੋਂ ਹੀ ਡਾਊਨਲੋਡ ਕੀਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਆਰਟੀਫਿਸ਼ਲ ਇੰਟੈਲੀਜੈਂਸ (ਏ. ਆਈ.) ਦਾ ਇਸਤੇਮਾਲ ਕਰਕੇ ਤਸਵੀਰਾਂ ਐਡਿਟ ਕੀਤੀਆਂ ਗਈਆਂ ਹਨ। ਇਸ ਖ਼ਬਰ ਦੇ ਪਤਾ ਲੱਗਦੇ ਹੀ ਸਕੂਲ ਦੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪੇ ਡੂੰਘੀ ਚਿੰਤਾ 'ਚ ਡੁੱਬ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਇਹ ਜੇਲ੍ਹ ਫਿਰ ਚਰਚਾ 'ਚ, ਗੈਂਗਸਟਰ ਲਖਬੀਰ ਲੰਡਾ ਦੇ ਖ਼ਾਸਮ-ਖ਼ਾਸ ਦੇ Network ਦਾ ਪਰਦਾਫਾਸ਼

ਉਨ੍ਹਾਂ ਨੇ ਇਸ ਮਾਮਲੇ ਦੀ ਐੱਸ. ਐੱਸ. ਪੀ. ਚੰਡੀਗੜ੍ਹ ਨੂੰ ਸ਼ਿਕਾਇਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਕਤ ਮਾਮਲਾ 10 ਅਕਤੂਬਰ ਦਾ ਹੈ। ਜਦੋਂ ਇਕ ਵਿਦਿਆਰਥਣ ਦਾ ਪਿਤਾ ਛੁੱਟੀ ਵੇਲੇ ਉਸ ਨੂੰ ਲੈਣ ਗਿਆ। ਕੁੜੀ ਪਰੇਸ਼ਾਨ ਸੀ ਅਤੇ ਰੋਣ ਲੱਗ ਪਈ। ਪਿਤਾ ਦੇ ਪੁੱਛਣ 'ਤੇ ਉਸ ਨੇ ਦੱਸਿਆ ਕਿ ਸੀਨੀਅਰਾਂ ਦਾ ਇਕ ਸਨੈਪਚੈਟ ਪੋਰਟਲ ਹੈ। ਉਸ ਪੋਰਟਲ 'ਤੇ ਉਸ ਤੋਂ ਇਲਾਵਾ ਕਈ ਹੋਰ ਕੁੜੀਆਂ ਦੀਆਂ ਇਤਰਾਜ਼ਯੋਗ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਸ ਮਾਮਲੇ ਦਾ ਪਤਾ ਲੱਗਦੇ ਹੀ ਚੰਡੀਗੜ੍ਹ ਪੁਲਸ ਦੀ ਸਾਈਬਰ ਸੈੱਲ ਨੇ ਇਸ ਸਨੈਪਚੈਟ ਆਈ. ਡੀ. ਨੂੰ ਇੰਟਰਨੈੱਟ ਤੋਂ ਹਟਾ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਨੋਟੀਫਿਕੇਸ਼ਨ

ਸਕੂਲ ਨੇ ਇਸ ਮਾਮਲੇ 'ਚ ਚੁੱਪੀ ਸਾਧੀ ਹੋਈ ਹੈ। ਮਾਪਿਆਂ ਦਾ ਦੋਸ਼ ਹੈ ਕਿ ਸਕੂਲ ਵੱਲੋਂ ਮਾਮਲੇ 'ਚ ਕੋਈ ਸੰਤੋਖ ਜਨਕ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ। ਮਾਪਿਆਂ ਨੇ ਦੋਸ਼ ਲਾਇਆ ਕਿ ਸਕੂਲ ਦੇ ਜਿਸ ਪੋਰਟਲ ਤੋਂ ਇਹ ਤਸਵੀਰ ਡਾਊਨਲੋਡ ਕੀਤੀ ਗਈ ਹੈ, ਉਸ ਪੋਰਟਲ 'ਤੇ ਮਾਪੇ, ਸਕੂਲ ਦੇ ਵਿਦਿਆਰਥੀ ਅਤੇ ਸਕੂਲ ਸਟਾਫ਼ ਜੁੜਿਆ ਹੋਇਆ ਹੈ ਅਤੇ ਮਾਮਲੇ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਕਰਨੀ ਚਾਹੀਦੀ ਹੈ। ਫਿਲਹਾਲ ਐੱਸ. ਐੱਸ. ਪੀ. ਚੰਡੀਗੜ੍ਹ ਨੇ ਮਾਮਲੇ 'ਚ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News