ਪ੍ਰੇਮੀ ਨੇ ਕਮਾਇਆ ਧ੍ਰੋਹ, ਰਿਲੇਸ਼ਨਸ਼ਿਪ 'ਚ ਰਹੀ 2 ਬੱਚਿਆਂ ਦੀ ਮਾਂ ਦੀ ਅਸ਼ਲੀਲ ਵੀਡੀਓ ਕੀਤੀ ਵਾਇਰਲ

Saturday, Dec 31, 2022 - 12:31 PM (IST)

ਪ੍ਰੇਮੀ ਨੇ ਕਮਾਇਆ ਧ੍ਰੋਹ, ਰਿਲੇਸ਼ਨਸ਼ਿਪ 'ਚ ਰਹੀ 2 ਬੱਚਿਆਂ ਦੀ ਮਾਂ ਦੀ ਅਸ਼ਲੀਲ ਵੀਡੀਓ ਕੀਤੀ ਵਾਇਰਲ

ਗੁਰਦਾਸਪੁਰ (ਵਿਨੋਦ)- ਵਿਆਹ ਤੋਂ ਪਹਿਲਾਂ ਰਿਲੇਸ਼ਨਸ਼ਿਪ ’ਚ ਰਹਿਣ ਵਾਲੀ ਪ੍ਰੇਮਿਕਾ ਦੀ ਅਸ਼ਲੀਲ ਵੀਡੀਓ ਨੈੱਟ ’ਤੇ ਅਪਲੋਡ ਕਰਨ ਵਾਲੇ ਪ੍ਰੇਮੀ ਦੇ ਖ਼ਿਲਾਫ਼ ਸਿਟੀ ਪੁਲਸ ਨੇ ਧਾਰਾ 323, 504, 67ਏ ਆਈਟੀ ਐਕਟ 2000 ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਸ ਸਟੇਸ਼ਨ ਇੰਚਾਰਜ਼ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਪੀੜਤ ਔਰਤ ਦਾ ਪਤੀ ਹੈ ਜੋ ਇਸ ਸਮੇਂ ਉੱਤਰਾਖੰਡ ਰਹਿੰਦਾ ਹੈ। ਉਸ ਨੇ ਥਾਣਾ ਬਾਦਰਾਬਾਦ ਜ਼ਿਲ੍ਹਾ ਹਰਿਦੁਆਰ ਉੱਤਰਾਖੰਡ ਵਿਖੇ ਮਾਮਲਾ ਦਰਜ ਕਰਵਾਇਆ ਸੀ ਕਿ ਉਸ ਦੇ ਵਿਆਹ ਨੂੰ 4 ਸਾਲ ਹੋ ਚੁੱਕੇ ਹਨ ਅਤੇ ਉਨਾਂ ਦੇ ਦੋ ਬੱਚੇ ਹਨ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਸਰਕਾਰੀ ਗਊਸ਼ਾਲਾ ਦੇ ਮੰਦੇ ਹਾਲ, ਭੁੱਖ ਅਤੇ ਠੰਡ ਨਾਲ ਗਊਆਂ ਦੀ ਹੋ ਰਹੀ ਮੌਤ

ਪੀੜਤ ਨੇ ਦੱਸਿਆ ਕਿ ਉਸ ਦੀ ਪਤਨੀ ਨਾਲ ਵਿਆਹ ਤੋਂ ਪਹਿਲਾਂ ਦੇ ਰਿਸ਼ਤੇ 'ਚ ਰਹਿਣ ਵਾਲੇ ਵਿਅਕਤੀ ਨੇ ਉਸ ਦੀ ਪਤਨੀ ਦੀਆਂ ਅਸ਼ਲੀਲ ਵੀਡੀਓਜ਼ ਬਣਾਈਆਂ ਸਨ, ਜਿਸ ਨੂੰ ਹੁਣ ਉਸ ਨੇ ਅਪਲੋਡ ਕਰਨ ਦੀ ਧਮਕੀ ਦਿੱਤੀ ਹੈ। ਉਕਤ ਵਿਅਕਤੀ ਅਮਰਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਹੁਣ ਵਿਅਕਤੀ ਨੇ ਉਸ ਦੀ ਪਤਨੀ ਦੀ ਅਸ਼ਲੀਲ ਵੀਡੀਓ ਨੈੱਟ ’ਤੇ ਅਪਲੋਡ ਕਰ ਦਿੱਤੀ ਹੈ। ਪੁਲਸ ਅਧਿਕਾਰੀ  ਨੇ ਦੱਸਿਆ ਕਿ ਪੀੜਤ ਵਿਅਕਤੀ ਨੇ ਇਸ ਮਾਮਲੇ ਸਬੰਧੀ ਪੁਲਸ ਥਾਣਾ ਉੱਤਰਾਖੰਡ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਪਰ ਮਾਮਲਾ ਗੁਰਦਾਸਪੁਰ ਨਾਲ ਸਬੰਧਿਤ ਹੋਣ ਕਾਰਨ ਹੁਣ ਪੁਲਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬੀ ਨੌਜਵਾਨ ਨੂੰ ਦੁਬਈ 'ਚ ਹੋਈ 25 ਸਾਲ ਦੀ ਕੈਦ, ਗ਼ਰੀਬ ਮਾਪਿਆਂ ਦੇ ਹਾਲਾਤ ਜਾਣ ਆਵੇਗਾ ਰੋਣਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News