ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਅਤੇ ਦੂਜੇ ਵਿਆਹ ’ਤੇ ਵਿਧਾਇਕ ਹਰਮੀਤ ਪਠਾਣਮਾਜਰਾ ਦਾ ਵੱਡਾ ਬਿਆਨ

Wednesday, Aug 17, 2022 - 06:28 PM (IST)

ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਅਤੇ ਦੂਜੇ ਵਿਆਹ ’ਤੇ ਵਿਧਾਇਕ ਹਰਮੀਤ ਪਠਾਣਮਾਜਰਾ ਦਾ ਵੱਡਾ ਬਿਆਨ

ਚੰਡੀਗੜ੍ਹ : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਇਕ ਵੱਡੇ ਵਿਵਾਦ ਵਿਚ ਘਿਰਦੇ ਨਜ਼ਰ ਆ ਰਹੇ ਹਨ। ਵਿਧਾਇਕ ਪਠਾਣਮਾਜਰਾ ਦੀ ਸੋਸ਼ਲ ਮੀਡੀਆ ’ਤੇ ਇਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ’ਤੇ ਉਨ੍ਹਾਂ ਕਿਹਾ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਵਲੋਂ ਹੀ ਇਹ ਵੀਡੀਓ ਵਾਇਰਲ ਕੀਤੀ ਗਈ ਹੈ। ਵਿਧਾਇਕ ਦਾ ਕਹਿਣਾ ਹੈ ਕਿ ਇਕ ਸਾਲ ਪਹਿਲਾਂ ਉਨ੍ਹਾਂ ਦਾ ਦੂਜਾ ਵਿਆਹ ਹੋਇਆ ਸੀ ਅਤੇ ਮੈਨੂੰ ਮਰਦ ਹੋਣ ਦੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਰਿਸ਼ਤਾ ਨਿਭਾਇਆ ਸੀ ਪਰ ਮੈਨੂੰ ਸਜ਼ਾ ਦਿੱਤੀ ਗਈ। ਪਠਾਣਮਾਜਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ’ਤੇ ਬਦਲੀਆਂ ਕਰਵਾਉਣ ਅਤੇ ਰਿਸ਼ਵਤ ਲੈਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜਿਸ ਤੋਂ ਇਨਕਾਰ ਕਰਨ ’ਤੇ ਇਹ ਵੀਡੀਓ ਵਾਇਰਲ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਥਾਰ ’ਚ ਬੈਠੇ ਦੋਸਤਾਂ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੇਰੀ ਦੂਜੀ ਪਤਨੀ ਗੁਰਪ੍ਰੀਤ ਕੌਰ "ਸਿਆਸੀ ਵਿਰੋਧੀਆਂ ਦੇ ਸੰਪਰਕ 'ਚ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਨਾਲ ਪਿਛਲੇ 6-7 ਸਾਲਾਂ ਤੋਂ ਸੰਬੰਧ ਸਨ ਅਤੇ ਉਸ ਨੇ ਮੈਨੂੰ ਬਲੈਕਮੇਲ ਕਰਕੇ ਮੇਰੇ ਨਾਲ ਵਿਆਹ ਕਰਵਾਇਆ। ਪਠਾਣਮਾਜਰਾ ਨੇ ਕਿਹਾ ਕਿ ਦੂਜੀ ਪਤਨੀ ਉਨ੍ਹਾਂ ਖ਼ਿਲਾਫ਼ ਅਤੇ ਪਾਰਟੀ ਖਿਲਾਫ਼ ਵੀ ਪੋਸਟਾਂ ਪਾਉਂਦੀ ਰਹੀ ਹੈ। ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਪਤਨੀ ਗੁਰਪ੍ਰੀਤ ਕੌਰ ਨੂੰ ਜ਼ੀਰਕਪੁਰ ’ਚ ਇਕ ਘਰ ਵੀ ਲੈ ਕੇ ਦਿੱਤਾ ਹੈ। ਪਹਿਲੀ ਪਤਨੀ ਵੀ ਵਿਧਾਇਕ ਨਾਲ ਰਹਿ ਰਹੀ ਹੈ ਅਤੇ ਪਹਿਲੀ ਪਤਨੀ ਦੀ ਸਹਿਮਤੀ ਨਾਲ ਹੀ ਦੂਜਾ ਵਿਆਹ ਕਰਵਾਇਆ ਸੀ। 

ਇਹ ਵੀ ਪੜ੍ਹੋ : ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਸ ਨੂੰ ਚਿਤਾਵਨੀ, ਸਿੱਧੂ ਮੂਸੇਵਾਲਾ ਦਾ ਵੀ ਕੀਤਾ ਜ਼ਿਕਰ

 

ਦੂਜੀ ਪਤਨੀ ਨੇ ਜਾਨੋ ਮਾਰਨ ਦੇ ਲਗਾਏ ਇਲਜ਼ਾਮ

ਉਧਰ ਆਪਣੇ ਆਪ ਨੂੰ ਵਿਧਾਇਕ ਪਠਾਣਮਾਜਰਾ ਦੀ ਪਤਨੀ ਦੱਸਣ ਵਾਲੀ ਔਰਤ ਨੇ ਜ਼ੀਰਕਪੁਰ ਥਾਣੇ ਵਿਚ ਪਰਚਾ ਦਰਜ ਕਰਵਾਇਆ ਹੈ। ਉਕਤ ਮਹਿਲਾ ਨੇ ਸ਼ਿਕਾਇਤ ਪੱਤਰ ਦੱਸਿਆ ਕਿ ਹਰਮੀਤ ਸਿੰਘ ਪਠਾਣਮਾਜਰਾ ਨੇ ਧੋਖੇ ਨਾਲ ਉਸ ਨਾਲ ਦੂਜਾ ਵਿਆਹ ਕਰਵਾਇਆ ਹੈ ਅਤੇ ਬਾਅਦ ਵਿਚ ਉਸ ਨਾਲ ਕੁੱਟਮਾਰ ਕੀਤੀ ਜਾਣ ਲੱਗੀ। ਉਕਤ ਔਰਤ ਨੇ ਵਿਧਾਇਕ ਪਠਾਣਮਾਜਰਾ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਹਨ। ਇਸ ਤੋਂ ਗੁਰਪ੍ਰੀਤ ਨੇ ਪੁਲਸ ਵੀ ਉਸ ਦੀ ਸੁਣਵਾਈ ਨਾ ਕਰਨ ਦੀ ਗੱਲ ਆਖੀ ਹੈ। 

ਇਹ ਵੀ ਪੜ੍ਹੋ : ਦੋਸਤ ਦੇ ਕਹਿਣ ’ਤੇ ਸਟੇਡੀਅਮ ਗਈ ਕੁੜੀ ਨਾਲ ਹੋਈ ਵੱਡੀ ਵਾਰਦਾਤ, ਹੋਇਆ ਉਹ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Gurminder Singh

Content Editor

Related News