ਮ੍ਰਿਤਕ ਦੋਸਤ ਦੀ ਪਤਨੀ ਨਾਲ ਪਾਈਆਂ ਪਿਆਰ ਦੀਆਂ ਪੀਂਘਾਂ, ਸਰੀਰਕ ਸਬੰਧ ਬਣਾ ਟੱਪ ਗਿਆ ਹੱਦਾਂ-ਬੰਨੇ

Thursday, Nov 23, 2023 - 06:36 PM (IST)

ਮ੍ਰਿਤਕ ਦੋਸਤ ਦੀ ਪਤਨੀ ਨਾਲ ਪਾਈਆਂ ਪਿਆਰ ਦੀਆਂ ਪੀਂਘਾਂ, ਸਰੀਰਕ ਸਬੰਧ ਬਣਾ ਟੱਪ ਗਿਆ ਹੱਦਾਂ-ਬੰਨੇ

ਭਵਾਨੀਗੜ੍ਹ (ਵਿਕਾਸ ਮਿੱਤਲ)- ਭਵਾਨੀਗੜ੍ਹ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਦੋਸਤ ਵੱਲੋਂ ਦੋਸਤ ਦੀ ਮੌਤ ਤੋਂ ਬਾਅਦ ਉਸਦੀ ਪਤਨੀ ਨੂੰ ਆਪਣੇ ਪ੍ਰੇਮ ਜਾਲ 'ਚ ਫਸਾ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਗਏ ਅਤੇ ਬਾਅਦ 'ਚ ਅਸ਼ਲੀਲ ਵੀਡੀਓ ਬਣਾ ਕੇ ਡਰਾ ਧਮਕਾ ਕੇ ਵਾਰ-ਵਾਰ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕਰਦਾ ਰਿਹਾ। ਇਸ ਮਾਮਲੇ 'ਚ ਸਥਾਨਕ ਪੁਲਸ ਨੇ ਇੱਕ ਸੇਵਾਮੁਕਤ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਮਾਣ ਵਾਲੀ ਗੱਲ: ਅੰਮ੍ਰਿਤਸਰ ਦੇ ਨੌਜਵਾਨ ਨੇ ਅਫ਼ਰੀਕਾ ਦੀ ਸੱਭ ਤੋਂ ਉੱਚੀ ਚੋਟੀ 'ਤੇ ਝੁਲਾਇਆ 'ਨਿਸ਼ਾਨ ਸਾਹਿਬ'

ਜਾਣਕਾਰੀ ਅਨੁਸਾਰ ਨੇੜਲੇ ਪਿੰਡ ਦੀ ਰਹਿਣ ਵਾਲੀ 55 ਸਾਲਾ ਔਰਤ ਨੇ ਭਵਾਨੀਗੜ੍ਹ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਪਿਤਾ ਦੀ 2002 'ਚ ਮੌਤ ਹੋ ਗਈ ਸੀ ਤੇ ਉਸਦਾ ਕੋਈ ਭੈਣ-ਭਰਾ ਨਾ ਹੋਣ ਕਾਰਨ ਉਹ ਆਪਣੀ ਬਿਰਧ ਮਾਤਾ ਕੋਲ ਆਪਣੇ ਪੇਕੇ ਪਿੰਡ ਰਹਿਣ ਲੱਗ ਪਈ ਸੀ। ਇਸ ਦੌਰਾਨ 2005 ਵਿੱਚ ਉਸਦੇ ਪਤੀ ਦੀ ਮੌਤ ਤੋਂ ਬਾਅਦ ਉਸਦੇ ਪਤੀ ਦਾ ਦੋਸਤ ਰਘਵੀਰ ਸਿੰਘ, ਜੋ ਉਸਦੇ ਪਤੀ ਨਾਲ ਸਰਕਾਰੀ ਵਿਭਾਗ 'ਚ ਮੁਲਾਜ਼ਮ ਸੀ ਦਾ ਉਸਦੇ ਘਰ ਆਉਣਾ-ਜਾਣਾ ਵਧ ਗਿਆ। 

ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ

ਸ਼ਿਕਾਇਤਕਰਤਾ ਅਨੁਸਾਰ ਰਘਵੀਰ ਸਿੰਘ ਨੇ ਪਰਿਵਾਰ ਦਾ ਭਰੋਸਾ ਜਿੱਤ ਕੇ ਪਹਿਲਾਂ ਉਨ੍ਹਾਂ ਦੀ 37 ਵਿੱਘੇ ਜੱਦੀ ਜ਼ਮੀਨ ਵਟਾਈ 'ਤੇ ਲੈ ਲਈ ਤੇ ਬਾਅਦ 'ਚ ਉਕਤ ਰਘਵੀਰ ਸਿੰਘ ਨੇ ਉਸ ਨੂੰ ਆਪਣੇ ਪ੍ਰੇਮ ਜਾਲ 'ਚ ਫਸਾ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਇੰਨਾ ਹੀ ਨਹੀਂ ਸਗੋਂ ਉਹ ਔਰਤ ਦੀ ਅਸ਼ਲੀਲ ਵੀਡੀਓ ਬਣਾ ਕੇ ਉਕਤ ਰਘਵੀਰ ਸਿੰਘ ਉਸਨੂੰ ਡਰਾ ਧਮਕਾ ਕੇ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕਰਦਾ ਰਿਹਾ। 

ਇਹ ਵੀ ਪੜ੍ਹੋ- ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ

ਪੀੜ੍ਹਤ ਔਰਤ ਨੇ ਇਲਜ਼ਾਮ ਲਗਾਇਆ ਕਿ ਇਸ ਤੋਂ ਇਲਾਵਾ ਰਘਵੀਰ ਸਿੰਘ ਨੇ ਗਹਿਣੇ ਲਿਖਵਾਈ 37 ਵਿੱਘੇ ਜ਼ਮੀਨ 'ਚੋਂ 6 ਵਿੱਘੇ ਜ਼ਮੀਨ ਦੀ ਰਜਿਸਟਰੀ ਕਰਵਾ ਲਈ ਤੇ ਸਾਲ 2020 ਵਿੱਚ ਲਿਮਿਟ ਭਰਨ ਦੇ ਬਹਾਨੇ ਉਹ ਉਸਦੀ ਬਜ਼ੁਰਗ ਮਾਤਾ ਨੂੰ ਆਪਣੇ ਨਾਲ ਲਿਜਾ ਕੇ 10 ਵਿੱਘੇ ਜ਼ਮੀਨ ਆਪਣੇ ਨਾਮ ਦਰਜ ਕਰਵਾ ਲਈ। ਪੀੜ੍ਹਤ ਮਹਿਲਾ ਨੇ ਮਾਮਲੇ ਸਬੰਧੀ ਪੁਲਸ ਕੋਲ ਸ਼ਿਕਾਇਤ ਕਰਦਿਆਂ ਉਕਤ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਦੂਜੇ ਪਾਸੇ, ਮਾਮਲੇ ਸਬੰਧੀ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਕੱਦਮਾ ਦਰਜ ਕਰਦਿਆਂ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News