ਨਸ਼ੀਲੀਆਂ ਗੋਲੀਆਂ ਸਮੇਤ ਅੜਿੱਕੇ

06/29/2017 6:37:58 AM

ਤਰਨਤਾਰਨ,   (ਰਾਜੂ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ 'ਤੇ ਸਖਤੀ ਕਰਦਿਆਂ ਗਠਤ ਕੀਤੀ ਗਈ ਸਪੈਸ਼ਲ ਟਾਸਕ ਫੋਰਸ ਦੀ ਟੀਮ ਵੱਲੋਂ ਅੱਜ 23000 ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਟੀਮ ਦੇ ਇੰਚਾਰਜ ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਏ. ਡੀ. ਜੀ. ਪੀ. ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਏ. ਆਈ. ਜੀ. ਰਛਪਾਲ ਸਿੰਘ ਬਾਰਡਰ ਜ਼ੋਨ ਤੇ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਇੰਚਾਰਜ ਐੱਸ. ਟੀ. ਐੱਫ. ਬਾਰਡਰ ਜ਼ੋਨ ਅੰਮ੍ਰਿਤਸਰ ਦੇ ਨਿਰਦੇਸ਼ਾਂ 'ਤੇ ਪੁਲਸ ਪਾਰਟੀ ਵੱਲੋਂ ਚੰਬਾ ਤੋਂ ਲਿੰਕ ਰੋਡ ਬੋਹੜੂ ਪਿੰਡ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਸ ਪਾਰਟੀ ਨੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਸੁੱਖਪਾਲ ਸਿੰਘ ਉਰਫ ਮੰਤਰੀ ਪੁੱਤਰ ਗੁਰਮੇਲ ਸਿੰਘ ਵਾਸੀ ਚੰਬਾ ਦੱਸਿਆ ਤੇ ਜਦੋਂ ਉਸ ਕੋਲੋਂ ਫੜੇ ਤੋੜੇ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 23400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਖਿਲਾਫ ਥਾਣਾ ਚਾਟੀਵਿੰਡ ਵਿਖੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News