ਵਿਸਾਖੀ ਮੌਕੇ ਸ਼ਰਧਾਲੂ ਪਾਕਿਸਤਾਨ ’ਚ ਗੁਰਧਾਮਾਂ ਦੀ ਰੇਲ ਗੱਡੀ ਰਾਹੀਂ ਕਰਨਗੇ ਯਾਤਰਾ : ਅਮੀਰ ਸਿੰਘ
Friday, Apr 01, 2022 - 01:36 PM (IST)
ਅੰਮ੍ਰਿਤਸਰ : ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਭਾਰਤੀ ਸਿੱਖ ਯਾਤਰੀਆਂ ਦਾ ਜੱਥਾ 12 ਅਪ੍ਰੈਲ ਨੂੰ ਅਟਾਰੀ ਸਰਹੱਦ ਰਾਹੀਂ ਪੈਦਲ ਵਾਹਗਾ ਪਹੁੰਚਣ ਉਪਰੰਤ ਉੱਥੋਂ ਉਨ੍ਹਾਂ ਨੂੰ ਵਾਹਗਾ ਰੇਲਵੇ ਸਟੇਸ਼ਨ ਪਹੁੰਚਾਇਆ ਜਾਵੇਗਾ ਅਤੇ ਯਾਤਰੀ ਕੋਰੋਨਾ ਕਾਲ ਤੋਂ ਬਾਅਦ ਰੇਲ ਗੱਡੀ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਕਰਨਗੇ। ਭਾਰਤ ਸਰਕਾਰ ਵਲੋਂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਦੇ ਬਾਅਦ ਦੋਵਾਂ ਮੁਲਕਾਂ ਵਿਚਾਲੇ ਬਣੇ ਸਰਹੱਦੀ ਤਣਾਅ ਕਾਰਨ 8 ਅਗਸਤ 2019 ਨੂੰ ਪਾਕਿ ਤੋਂ ਪਰਤਣ ਵਾਲੀ ਸਮਝੌਤਾ ਐਕਸਪ੍ਰੈੱਸ ਨੂੰ ਵਾਹਗਾ ਸਟੇਸ਼ਨ ’ਤੇ ਹੀ ਰੋਕ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਪੇਸ਼ ਕੀਤਾ ਸਾਲਾਨਾ ਬਜਟ, ਜਨਰਲ ਇਜਲਾਸ ’ਚ ਪਾਸ ਹੋਏ ਇਹ ਮਤੇ
ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਗੁਰਦੁਆਰਾ ਕਮੇਟੀ ਦੀ ਹੋਈ ਬੈਠਕ ’ਚ ਭਾਰਤੀ ਯਾਤਰੀਆਂ ਦੀ ਸਹੂਲਤ ਲਈ ਫ਼ੈਸਲਾ ਲਿਆ ਗਿਆ ਹੈ ਕਿ ਭਾਰਤੀ ਯਾਤਰੀਆਂ ਲਈ 9 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾਵੇਗਾ ਅਤੇ ਵਾਹਗਾ ਰੇਲਵੇ ਸਟੇਸ਼ਨ ਪਹੁੰਚਣ ’ਤੇ ਉੱਥੋਂ ਉਨ੍ਹਾਂ ਨੂੰ ਸਪੈਸ਼ਲ 3 ਗੱਡੀਆਂ ਰਾਹੀਂ ਭਾਰੀ ਸੁਰੱਖਿਆ ਹੇਠ ਸਿੱਧਾ ਹੱਸਣ ਅਬਦਾਲ ਲਈ ਰਵਾਨਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਹੁਣ ਸਾਲ 'ਚ 7 ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾ ਸਕਣਗੇ ਸਿੱਖ ਸ਼ਰਧਾਲੂ