ਅਧਿਆਪਕ ਦਿਵਸ ਮੌਕੇ CM ਭਗਵੰਤ ਮਾਨ ਦਾ ਅਧਿਆਪਕਾਂ ਨੂੰ ਲੈ ਕੇ ਵੱਡਾ ਐਲਾਨ
Thursday, Sep 05, 2024 - 07:04 PM (IST)
ਹੁਸ਼ਿਆਰਪੁਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਅਧਿਆਪਕ ਰਾਜ ਪੁਰਸਕਾਰ ਵਣ ਸਮਾਰੋਹ ਵਿੱਚ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਸੂਬਾ ਪੱਧਰੀ ਸਮਾਗਮ ਦੌਰਾਨ 77 ਅਧਿਆਪਕਾਂ ਨੂੰ ਐਵਾਰਡ ਦਿੱਤੇ ਗਏ ਹਨ। 55 ਅਧਿਆਪਕਾਂ ਨੂੰ ਸਟੇਟ ਅਤੇ 10 ਨੂੰ ਯੰਗ ਟੀਚਰ ਐਵਾਰਡ ਦਿੱਤੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਧਿਆਪਕਾਂ ਦੀ ਹੋਰ ਭਰਤੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬੀ ਦੇ ਅਧਿਆਪਕਾਂ ਦੇ ਨਾਲ-ਨਾਲ ਹੋਰ ਵਿਸ਼ਿਆਂ ਦੇ ਅਧਿਆਪਕ ਵੀ ਹੋਣਗੇ।
ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਇਸ ਵਾਰ 20 ਲੱਖ ਮਾਪਿਆਂ ਨੇ ਪੇਰੈਂਟਸ-ਟੀਚਰ ਮਿਲਣੀ ਵਿਚ ਹਿੱਸਾ ਲਿਆ ਹੈ। ਮਾਪਿਆਂ ਅਤੇ ਅਧਿਆਪਕਾਂ ਦਾ ਆਪਸ ਵਿਚ ਮਿਲਣਾ ਬੇਹੱਦ ਜ਼ਰੂਰੀ ਹੁੰਦਾ। ਮਾਪਿਆਂ ਨੂੰ ਵੀ ਪਤਾ ਲੱਗਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਕੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿਚ ਪੜ੍ਹਨ ਅਤੇ ਪੜ੍ਹਾਉਣ ਦੇ ਤਰੀਕੇ ਤੱਕ ਬਦਲ ਗਏ ਹਨ। ਸਰਕਾਰਾਂ ਦਾ ਕੰਮ ਹੁੰਦਾ ਹੈ ਮੌਕੇ ਪ੍ਰਵਾਨ ਕਰਵਾਉਣਾ।
ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ 'ਚ ਪਤੀ ਬਣ ਰਿਹਾ ਸੀ ਅੜਿੱਕਾ, ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਦਿੱਤੀ ਰੂਹ ਕੰਬਾਊ ਮੌਤ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਈ ਸੈਂਕੜੇ ਅਧਿਆਪਕ ਸਿੰਗਾਪੁਰ ਵਿਖੇ ਪੜ੍ਹਾਉਣ ਦੇ ਤਰੀਕੇ ਸਿੱਖਣ ਲਈ ਟ੍ਰੇਨਿੰਗ ਲੈ ਕੇ ਆਏ ਹਨ। ਇਸ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਬੇਹੱਦ ਦਾਖ਼ਲੇ ਹੋ ਰਹੇ ਹਨ। ਸਾਡੇ ਕੋਲ ਟੀਚਰਾਂ ਦੀ ਕੋਈ ਕਮੀ ਨਹੀਂ ਹੈ, ਬਸ ਪੜ੍ਹਨ ਵਾਲਾ ਮਾਹੌਲ ਹੋਣਾ ਚਾਹੀਦਾ ਹੈ। ਇਸ ਵਾਰ 158 ਸਰਕਾਰੀ ਬੱਚਿਆਂ ਨੇ ਜੇਈ ਦਾ ਇਮਤਿਹਾਨ ਪਾਸ ਕੀਤਾ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜਿਹੜਾ ਅਧਿਆਪਕ ਸਲੇਬਸ ਦੇ ਨਾਲ-ਨਾਲ ਜ਼ਿੰਦਗੀ ਦੀਆਂ ਗੱਲਾਂ ਵੀ ਪੜ੍ਹਾਉਂਦਾ ਹੈ, ਉਹ ਅਧਿਆਪਕ ਹੀ ਬੱਚਿਆਂ ਦਾ ਪਸੰਦੀਦਾ ਅਧਿਆਪਕ ਹੁੰਦਾ ਹੈ। ਮੈਂ ਹਮੇਸ਼ਾ ਇਹੀ ਕਹਿੰਦਾ ਹਾਂ ਕਿ ਆਪਣੇ ਉਸਤਾਦਾਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਸਾਨੂੰ ਬਹੁਤ ਕੁਝ ਸਿਖਾਇਆ ਹੁੰਦਾ ਹੈ।
ਇਹ ਵੀ ਪੜ੍ਹੋ- ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ 5 ਬੱਚਿਆਂ ਦਾ ਪਿਓ, ਕਰਵਾਈ 'ਲਵ ਮੈਰਿਜ', ਹੁਣ ਹੋਇਆ...
ਉਥੇ ਇਸ ਮੌਕੇ ਭਗਵੰਤ ਮਾਨ ਨੇ ਖ਼ਜਾਨਾ ਖਾਲੀ ਨੂੰ ਲੈ ਕੇ ਪਿਛਲੀਆਂ ਸਰਕਾਰਾਂ 'ਤੇ ਤੰਜ ਵੀ ਕੱਸੇ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕਾਂ ਤੋਂ ਪੜ੍ਹਾਈ ਤੋਂ ਇਲਾਵਾ ਹਰ ਡਿਊਟੀ ਲਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਪੜ੍ਹਾਈ ਵੱਲ ਧਿਆਨ ਦੇਣਗੇ। ਅਧਿਆਪਕ ਦੀ ਸਰਦਰਦੀ ਸਿਰਫ਼ ਪੜ੍ਹਾਈ ਦੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਲਈ ਪੰਜਾਬ ਵਿਚ ਸਕੂਲਾਂ ਹੋਰ ਵਧੀਆ ਬਣਾਇਆ ਜਾ ਰਿਹਾ ਹੈ। ਸਕੂਲਾਂ ਵਿਚ ਕੇਅਰਟੇਕਰ ਵੀ ਲਗਾਏ ਹਨ।
ਇਹ ਵੀ ਪੜ੍ਹੋ- ਜਸਦੀਪ ਸਿੰਘ ਗਿੱਲ ਤੋਂ ਪਹਿਲਾਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਰਹਿ ਚੁੱਕੇ ਨੇ ਇਹ 5 ਮੁਖੀ, ਜਾਣੋ ਪੂਰੀ ਡਿਟੇਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ