ਨਾਬਾਲਗ ਲੜਕੇ ਨਾਲ ਬਦਫੈਲੀ ਦੇ ਦੋਸ਼ੀ ਨੂੰ ਉਮਰ ਕੈਦ
Saturday, Aug 25, 2018 - 05:33 AM (IST)

ਲੁÎਧਿਆਣਾ, (ਮਹਿਰਾ)- ਪਾਇਲ ਦੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਸਵੀਰ ਸਿੰਘ ਨੂੰ ਇਕ ਨਾਬਾਲਗ ਲਡ਼ਕੇ ਨਾਲ ਬਦਫੈਲੀ ਕਰਨ ਦੇ ਦੋਸ਼ ਵਿਚ ਵਧੀਕ ਸੈਸ਼ਨ ਜੱਜ ਜਗਦੀਪ ਕੌਰ ਵਿਰਕ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਕਤ ਜਾਣਕਾਰੀ ਦਿੰਦੇ ਹੋਏ ਜ਼ਿਲਾ ਅਟਾਰਨੀ ਰਵਿੰਦਰ ਕੁਮਾਰ ਅਬਰੋਲ ਨੇ ਦੱਸਿਆ ਕਿ ਅਦਾਲਤ ਨੇ ਦੋਸ਼ੀ ਦੀ ਰਹਿਮ ਦੀ ਅਪੀਲ ਠੁਕਰਾਉਂਦੇ ਹੋਏ ਦੋਸ਼ੀ ਨੂੰ ਢਾਈ ਲੱਖ ਰੁਪਏ ਦਾ ਜੁਰਮਾਨਾ ਪਰਨ ਦਾ ਵੀ ਹੁਕਮ ਦਿੱਤਾ ਹੈ। ਇਹ ਕੇਸ ਪੀਡ਼ਤ ਬੱਚੇ ਦੀ ਮਾਤਾ ਵਲੋਂ 16 ਅਕਤੂਬਰ 2014 ਨੂੰ ਪੁਲਸ ਥਾਣਾ ਪਾਇਲ ’ਚ ਦਰਜ ਕਰਵਾਇਆ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ’ਚ ਦੋਸ਼ੀ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਅਤੇ ਰਹਿਮ ਦੀ ਅਪੀਲ ਕੀਤੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਅਤੇ ਸਬੂਤ ਦੇਖਣ ਤੋਂ ਬਆਦ ਅਦਾਲਤ ਨੇ ਦੋਸ਼ੀ ਨੂੰ ਉਕਤ ਸਜ਼ਾ ਸੁਣਾਈ।