ਦਫ਼ਤਰ ਦੀ ਰਸੋਈ ’ਚ ਸ਼ੱਕੀ ਹਲਾਤਾਂ ’ਚ ਲਟਕਦੀ ਹੋਈ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Friday, Dec 17, 2021 - 05:14 PM (IST)

ਦਫ਼ਤਰ ਦੀ ਰਸੋਈ ’ਚ ਸ਼ੱਕੀ ਹਲਾਤਾਂ ’ਚ ਲਟਕਦੀ ਹੋਈ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਜੈਤੋ (ਜਿੰਦਲ) - ਜੈਤੋ ਵਿਖੇ ਸਰਕਾਰੀ ਹਾਇਰ ਸੈਕੰਡਰੀ ਸਕੂਲ (ਗਰਲਜ) ਦੇ ਪਿੱਛੇ ਮੀਨੂੰ ਫਨਾਇੰਸਰ ਦੇ ਇਕ ਮੁਲਾਜ਼ਮ ਵਲੋਂ ਦਫ਼ਤਰ ਦੇ ਨਾਲ ਬਣੀ ਇਕ ਰਸੋਈ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ  ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਐਮਰਜੈਂਸੀ ਨੰਬਰ ’ਤੇ ਫੋਨ ਦੁਆਰਾ ਪੁਲਸ ਅਧਿਕਾਰੀ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਮੀਨੂੰ ਫਨਾਇੰਸਰ ਦੇ ਮੁਲਾਜ਼ਮ ਵਲੋਂ ਦਫ਼ਤਰ ਦੇ ਨਾਲ ਹੀ ਇਕ ਰਸੋਈ ’ਚ ਫਾਹਾ ਲੈ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣਣ ਸੁੱਖਾ ਸਿੰਘ (28) ਪੁੱਤਰ ਹਰਬੰਸ ਸਿੰਘ ਵਾਸੀ ਬਾਬਾ ਜੀਵਨ ਨਗਰ ਜੈਤੋ ਵਜੋਂ ਹੋਈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਇਸ ਘਟਨਾ ਦੀ ਸੂਚਨਾ ਮਿਲਦਿਆਂ ਸੋਸਾਇਟੀ ਦੇ ਸਰਪ੍ਰਸਤ ਛੱਜੂ ਰਾਮ ਬਾਂਸਲ, ਮੰਨੂੰ ਗੋਇਲ, ਵਾਈਸ ਚੇਅਰਮੈਨ ਨਵਨੀਤ ਗੋਇਲ ਆਦਿ ਅਤੇ ਐਬੂਲੈਂਸ ਪਾਈਲਿਟ ਮੀਤ ਸਿੰਘ ਮੀਤਾ ਘਟਨਾ ਸਥਾਨ ’ਤੇ ਪਹੁੰਚ ਗਏ। ਪੁਲਸ ਅਧਿਕਾਰੀ ਮਨਪ੍ਰੀਤ ਸਿੰਘ, ਵਿਕਰਮ ਸਰਮਾ, ਬੇਅੰਤ ਸਿੰਘ ਏ. ਐੱਸ. ਆਈ. ਸਮਸੇਰ ਦੀ ਨਿਗਰਾਨੀ ਹੇਠ ਨੌਜਵਾਨ ਨੂੰ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਸ ਪ੍ਰਸ਼ਾਸਨ ਜੈਤੋ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)


author

rajwinder kaur

Content Editor

Related News