ਅਧਿਕਾਰੀਆਂ ਨੂੰ ਗੋਦਾਮਾਂ ''ਤੇ ਪੱਲੇਦਾਰਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ : ਕਟਾਰੂਚੱਕ

Saturday, Jan 06, 2024 - 02:27 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ ਪੱਖ ਤੋਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ, ਜਿਸ ਵਿਚ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ, ਐੱਫ. ਸੀ. ਆਈ. ਅਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ ਅਤੇ ਆਲ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਸ਼ਾਮਲ ਹਨ, ਨਾਲ ਮੁਲਾਕਾਤ ਕੀਤੀ।

ਕਮੇਟੀ ਨੇ ਮੰਤਰੀ ਅੱਗੇ ਆਪਣੀਆਂ ਵੱਖ-ਵੱਖ ਮੰਗਾਂ ਰੱਖੀਆਂ। ਮੰਤਰੀ ਨੇ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੱਲੇਦਾਰਾਂ ਨੂੰ ਗੋਦਾਮਾਂ ਵਿਚ ਮੁੱਢਲੀ ਸੈਨੀਟੇਸ਼ਨ ਅਤੇ ਸਫ਼ਾਈ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਵੀ ਹਾਜ਼ਰ ਸਨ।


Gurminder Singh

Content Editor

Related News