ਅਹਿਮ ਖ਼ਬਰ : ਤਬਾਦਲੇ ਦੀ ਉਡੀਕ 'ਚ ਕੰਮ 'ਚ ਦਿਲਚਸਪੀ ਨਹੀਂ ਦਿਖਾ ਰਹੇ ਅਧਿਕਾਰੀ
Saturday, Mar 26, 2022 - 03:36 PM (IST)
ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਕਰਨ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਦੀ ਸ਼ੁਰੂਆਤ ਪੁਲਸ ਵਿਭਾਗ ਦੇ ਆਲਾ ਅਧਿਕਾਰੀਆਂ ਤੋਂ ਕੀਤੀ ਗਈ ਹੈ। ਉਸ ਤੋਂ ਬਾਅਦ ਚਰਚਾ ਤੇਜ਼ ਹੋ ਗਈ ਹੈ ਕਿ ਆਉਣ ਵਾਲੇ ਦਿਨਾਂ 'ਚ ਪੁਲਸ ਦੇ ਨਾਲ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਹੋਣ ਜਾ ਰਹੇ ਹਨ। ਇਸ ਦਾ ਅਸਰ ਵਿਭਾਗ ਕੰਮਕਾਜ 'ਤੇ ਦੇਖਣ ਨੂੰ ਮਿਲ ਰਿਹਾ ਹੈ।
ਇਸ ਦੇ ਤਹਿਤ ਅਧਿਕਾਰੀ ਸਿਰਫ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਜਾਂ ਫੀਲਡ ਵਿਜ਼ਿਟ ਦੌਰਾਨ ਹੀ ਦਿਖਾਈ ਦੇ ਰਹੇ ਹਨ, ਜਦੋਂ ਕਿ ਬਾਕੀ ਸਾਰੇ ਫ਼ੈਸਲੇ ਲੈਣ ਦੇ ਮਾਮਲੇ ਅਧਿਕਾਰੀਆਂ ਵੱਲੋਂ ਤਬਾਦਲੇ ਦੀ ਤਸਵੀਰ ਸਾਫ਼ ਹੋਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਤਬਾਦਲੇ ਤੋਂ ਬਚਣ ਜਾਂ ਮਨਚਾਹੀ ਪੋਸਟਿੰਗ ਲੈਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਕੋਲ ਚੱਕਰ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਘੋਰ ਕਲਯੁਗ! ਨਾਨੇ ਨੇ 12 ਸਾਲਾ ਦੋਹਤੀ ਨਾਲ ਵਾਰ-ਵਾਰ ਕੀਤਾ ਜਬਰ-ਜ਼ਿਨਾਹ, ਇੰਝ ਸਾਹਮਣੇ ਆਈ ਕਰਤੂਤ
ਪੁਰਾਣੇ ਰਿਕਾਰਡ ਦੇ ਆਧਾਰ 'ਤੇ ਹੋਵੇਗਾ ਫ਼ੈਸਲਾ
ਆਮ ਤੌਰ 'ਤੇ ਨਵੀਂ ਸਰਕਾਰ ਬਣਨ ਦੇ ਤੁਰੰਤ ਬਾਅਦ ਹੇਠਾਂ ਤੋਂ ਉੱਪਰ ਤੱਕ ਦੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਹੇ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਮਾਹੌਲ ਕੁੱਝ ਵੱਖਰਾ ਹੈ, ਜਿਸ ਤੋਂ ਪਹਿਲਾਂ ਟਰਾਂਸਫਰ ਆਰਡਰ ਮੁੱਖ ਮੰਤਰੀ ਵੱਲੋਂ ਸਹੁੰ ਚੁੱਕ ਸਮਾਰੋਹ ਕਰਨ ਦੇ 10 ਦਿਨ ਬਾਅਦ ਸਾਹਮਣੇ ਆਏ ਹਨ। ਇੱਥੋਂ ਤੱਕ ਕਿ ਬਾਕੀ ਅਧਿਕਾਰੀਆਂ ਦਾ ਸਵਾਲ ਹੈ, ਉਸ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਨਾਲ ਜੁੜਿਆ ਪੁਰਾਣਾ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ