ਸੰਗਰੂਰ ’ਚ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਫ਼ਸਰ ਤਾਇਨਾਤ

Thursday, Mar 28, 2024 - 05:14 PM (IST)

ਸੰਗਰੂਰ ’ਚ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਫ਼ਸਰ ਤਾਇਨਾਤ

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) : ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ’ਚ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖ਼ਰੀਦ ਕੇਂਦਰਾਂ ’ਤੇ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ’ਚ ਵੱਖੋ-ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ’ਚ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਨਗੇ।

ਜ਼ੋਰਵਾਲ ਨੇ ਦੱਸਿਆ ਕਿ ਖ਼ਰੀਦ ਪ੍ਰਬੰਧਾਂ ਦੀ ਸਮੁੱਚੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਕਰਨਗੇ ਅਤੇ ਸਬੰਧਿਤ ਐੱਸ. ਡੀ. ਐੱਮ. ਆਪਣੇ ਅਧਿਕਾਰ ਖੇਤਰ ’ਚ ਖ਼ਰੀਦ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਉਨ੍ਹਾਂ ਕਿਹਾ ਕਿ ਸੈਕਟਰ ਅਫ਼ਸਰਾਂ ਵੱਲੋਂ ਡਿਊਟੀ ’ਚ ਕਿਸੇ ਵੀ ਕਿਸਮ ਦੀ ਕੀਤੀ ਗਈ ਲਾਪਰਵਾਹੀ ਦੀ ਸੂਰਤ ’ਚ ਉਸ ਖ਼ਿਲਾਫ਼ ਅਨੁਸਾਸ਼ਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਹੁਕਮਾਂ ’ਚ ਕਿਹਾ ਗਿਆ ਹੈ ਕਿ ਕੋਈ ਵੀ ਸੈਕਟਰ ਅਫ਼ਸਰ ਨਿਗਰਾਨ ਅਧਿਕਾਰੀ ਦੀ ਅਗੇਤੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਹਰੇਕ ਸੈਕਟਰ ਅਫ਼ਸਰ ਡਿਊਟੀ ਦੌਰਾਨ ਆਪਣਾ ਮੋਬਾਇਲ ਫੋਨ ਖੁੱਲ੍ਹਾ ਰੱਖੇਗਾ।

ਉਨ੍ਹਾਂ ਦੱਸਿਆ ਕਿ ਖ਼ਰੀਦ ਪ੍ਰਬੰਧਾਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪੱਧਰ ਅਤੇ ਉਪ ਮੰਡਲ ਮੈਜਿਸਟ੍ਰੇਟ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜਿੱਥੇ ਕਿ ਆਕਾਸ਼ ਬਾਂਸਲ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ (88825-76368, 01672234362), ਚਰਨਜੋਤ ਸਿੰਘ ਵਾਲੀਆ ਉੱਪ ਮੰਡਲ ਮੈਜਿਸਟ੍ਰੇਟ, ਸੰਗਰੂਰ (97790-22255, 01672234260), ਸੂਬਾ ਸਿੰਘ ਉੱਪ ਮੰਡਲ ਮੈਜਿਸਟ੍ਰੇਟ, ਮੂਨਕ ਵਾਧੂ ਚਾਰਜ (94630-50975, 01676276654), ਸੂਬਾ ਸਿੰਘ ਉਪ ਮੰਡਲ ਮੈਜਿਸਟ੍ਰੇਟ ਲਹਿਰਾ (94630-50975, 01676272125 ), ਪ੍ਰਮੋਦ ਸਿੰਗਲਾ ਉੱਪ ਮੰਡਲ ਮੈਜਿਸਟ੍ਰੇਟ, ਸੁਨਾਮ ਊਧਮ ਸਿੰਘ ਵਾਲਾ (95014-42300, 01672220070), ਅਮਿਤ ਕੁਮਾਰ ਉੱਪ ਮੰਡਲ ਮੈਜਿਸਟ੍ਰੇਟ, ਧੂਰੀ ਨਾਲ (99583-91722, 01675220561), ਵਿਨੀਤ ਕੁਮਾਰ , ਉੱਪ ਮੰਡਲ ਮੈਜਿਸਟ੍ਰੇਟ, ਭਵਾਨੀਗੜ੍ਹ (70870-84857), ਰਾਜੇਸ਼ ਕੁਮਾਰ ਉੱਪ ਮੰਡਲ ਮੈਜਿਸਟ੍ਰੇਟ, ਦਿੜ੍ਹਬਾ (98764-70300, 98765-70300, 01675220561) ਅਤੇ ਗੁਰਪ੍ਰੀਤ ਸਿੰਘ ਕੰਗ, ਜ਼ਿਲਾ ਕੰਟਰੋਲਰ, ਖ਼ੁਰਾਕ ਤੇ ਸਿਵਲ ਸਪਲਾਈਜ਼ (97813-30180, 01672234051) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ।


author

Babita

Content Editor

Related News