ਅਧਿਕਾਰੀਆਂ ਨੂੰ ਰੋਜ਼ਾਨਾ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਦਫ਼ਤਰਾਂ ’ਚ ਬੈਠਣ ਦੇ ਹੁਕਮ

06/20/2024 10:03:48 AM

ਫਾਜ਼ਿਲਕਾ (ਨਾਗਪਾਲ) : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਫਾਜ਼ਿਲਕਾ ਅਤੇ ਤਹਿਸੀਲ/ਬਲਾਕ ਪੱਧਰ ’ਤੇ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਰੋਜ਼ ਸਵੇਰੇ 10 ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਆਪਣੇ ਦਫ਼ਤਰਾਂ ’ਚ ਬੈਠ ਕੇ ਆਮ ਜਨਤਾ ਦੀਆਂ ਮੁਸ਼ਕਲਾਂ ਸੁਣਨ ਦੀ ਹਦਾਇਤ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਮ ਜਨਤਾ ਦੀਆਂ ਮੁਸ਼ਕਲਾਂ ਦੇ ਫੌਰੀ 'ਤੇ ਹੱਲ ਲਈ ਦਫ਼ਤਰਾਂ ਵਿਖੇ ਸਹਾਇਤਾ ਕੇਂਦਰ ਸਥਾਪਿਤ ਕਰਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਹ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸ ਸਮੇਂ ਦੌਰਾਨ ਫੀਲਡ ਦੌਰੇ ’ਤੇ ਨਹੀਂ ਜਾਵੇਗਾ, ਤਾਂ ਜੋ ਆਮ ਜਨਤਾ ਦੀ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਹੋ ਸਕੇ। ਇਹ ਹੁਕਮ ਜ਼ਿਲ੍ਹਾ ਫਾਜ਼ਿਲਕਾ ’ਚ ਤੁਰੰਤ ਲਾਗੂ ਕੀਤੇ ਜਾਂਦੇ ਹਨ।


Babita

Content Editor

Related News