ਤਰੱਕੀ ਹਾਸਲ ਕਰਕੇ SP ਬਣੇ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ
Wednesday, May 21, 2025 - 12:10 PM (IST)

ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਪੰਜਾਬ ਪੁਲਸ ਸਰਵਿਸਿਜ਼ (ਪੀ. ਪੀ. ਐੱਸ.) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਕੇ ਪੰਜਾਬ ਪੁਲਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ ਪੁਲਸ (ਡੀ. ਐੱਸ. ਪੀਜ਼) ਤੋਂ ਤਰੱਕੀ ਹਾਸਲ ਕਰਕੇ ਸੁਪਰਡੈਂਟ ਆਫ਼ ਪੁਲਸ (ਐੱਸ. ਪੀ.) ਬਣੇ 18 ਪੁਲਸ ਅਧਿਕਾਰੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਸ ਦੀ ਅਮੀਰ ਵਿਰਾਸਤ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਣ ਸਣੇ ਪੰਜਾਬ ਪੁਲਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਦੇ ਹੋਏ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਇਕ ਹੋਰ ਵਿਅਕਤੀ ਦੀ ਮੌਤ, 3 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀ ਸੇਵਾ ਬੇਮਿਸਾਲ ਹੈ ਅਤੇ ਇਸ ਨੂੰ ਸੂਬੇ ਵਿਚੋਂ ਅਤੱਵਾਦ ਨੂੰ ਖ਼ਤਮ ਕਰਨ ਦਾ ਸਿਹਰਾ ਵੀ ਜਾਂਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵਲੋਂ ਦਿੱਤੀ ਤਰੱਕੀ ਪਿੱਛੋਂ ਅਧਿਕਾਰੀਆਂ ਨੂੰ ਹੁਣ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਪੰਜਾਬ ਨੂੰ ਨਸ਼ਾਮੁਕਤ ਸੂਬਾ ਬਣਾਉਣ ਵਿਚ ਪੁਲਸ ਅਧਿਕਾਰੀਆਂ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e