ਸੋਮਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਰਹਿਣਗੇ ਬੰਦ! ਜਾਣੋ ਵਜ੍ਹਾ

Thursday, Dec 26, 2024 - 03:34 PM (IST)

ਸੋਮਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਰਹਿਣਗੇ ਬੰਦ! ਜਾਣੋ ਵਜ੍ਹਾ

ਜਲੰਧਰ : ਸੋਮਵਾਰ ਨੂੰ ਪੰਜਾਬ ਦੇ ਸਾਰੇ ਸਰਾਕਰੀ ਤੇ ਪ੍ਰਾਈਵੇਟ ਦਫ਼ਤਰ ਬੰਦ ਕਰਵਾਏ ਜਾਣਗੇ। ਇਹ ਐਲਾਨ ਖਨੌਰੀ ਬਾਰਡਰ ਬੈਠੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਕੀਤਾ ਗਿਆ। ਪੰਧੇਰ ਨੇ ਅੱਜ ਪ੍ਰੈੱਸ ਕਾਂਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੋਮਵਾਰ 30 ਦਸੰਬਰ ਨੂੰ ਪੰਜਾਬ ਦੇ ਸਾਰੇ ਦਫ਼ਤਰ ਬੰਦ ਕਰਵਾਏ ਜਾਣਗੇ। ਇਸ ਸੰਬੰਧੀ ਸਾਰੇ ਦਫਤਰਾਂ ਨੂੰ ਕਿਸਾਨ ਅਗਾਊਂ ਸੂਚਨਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅਸੀਂ ਮੁਲਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਾਂ। ਜਥੇਬੰਦੀਆਂ ਨੂੰ ਬੰਦ ਦੇ ਸੱਦੇ ਨੂੰ ਸਮਰਥਣ ਦੇਣ ਲਈ ਅਪੀਲ ਕੀਤੀ ਜਾ ਰਹੀ ਹੈ। ਜ਼ਿਆਦਾਤਰ ਜਥੇਬੰਦੀਆਂ ਤਾਂ ਪਹਿਲਾਂ ਹੀ ਕਿਸਾਨਾਂ ਨੂੰ ਸਮਰਥਨ ਦੇ ਚੁੱਕੀਆਂ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡਲੇਵਾਲ ਦੀ ਗੱਲ ਕਰਦੀਆਂ ਆਖਿਆ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਪਰ ਸਮੇਂ ਦੀਆਂ ਸਰਕਾਰਾਂ ਕੋਈ ਧਿਆਨ ਨਹੀਂ ਦੇ ਰਹੀਆਂ। 

ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਨੂੰ ਸਿਰਫ ਦੁਕਾਨਾਂ, ਦਫਤਰ, ਸਕੂਲ-ਕਾਲਜ ਹੀ ਨਹੀਂ ਬੰਦ ਰਹਿਣਗੇ ਸਗੋਂ ਇਸ ਤੋਂ ਇਲਾਵਾ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੰਦ ਦੇ ਸਮਰਥਣ ਵਿੱਚ ਪਿੰਡਾਂ ਅੰਦਰ ਅਨਾਊਂਸਮੈਂਟ ਕਰਵਾ ਦਿੱਤੀ ਜਾਵੇ। ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੂਰਾ ਪੰਜਾਬ ਮੁਕੰਮਲ ਬੰਦ ਕਰਵਾਇਆ ਜਾਵੇਗਾ।


author

DILSHER

Content Editor

Related News