ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਡੈੱਡਲਾਈਨ ਖ਼ਤਮ ਹੋਣ ਕੰਢੇ, ਹੁਣ ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹਣਗੇ ਦਫ਼ਤਰ
Saturday, Sep 28, 2024 - 05:32 AM (IST)
ਲੁਧਿਆਣਾ (ਹਿਤੇਸ਼)- ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 10 ਫ਼ੀਸਦੀ ਛੋਟ ਦੇਣ ਦੀ ਡੈੱਡਲਾਈਨ ਖ਼ਤਮ ਹੋਣ ’ਚ 3 ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਨਗਰ ਨਿਗਮ ਦੇ ਸਾਹਮਣੇ 25 ਕਰੋੜ ਜੁਟਾਉਣ ਦੀ ਚੁਣੌਤੀ ਹੈ।
ਜ਼ਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਪਿਛਲੇ ਸਾਲ 30 ਸਤੰਬਰ ਤੱਕ ਹੋਈ ਰਿਕਵਰੀ ਦੇ ਆਧਾਰ ’ਤੇ ਇਸ ਸਾਲ 10 ਫੀਸਦੀ ਛੋਟ ਨਾਲ 111 ਕਰੋੜ ਦਾ ਬਕਾਇਆ ਪ੍ਰਾਪਰਟੀ ਟੈਕਸ ਜੁਟਾਉਣ ਦਾ ਟਾਰਗੈੱਟ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋਇਆ ਬੇਹੱਦ ਦਰਦਨਾਕ ਹਾਦਸਾ ; ਪਿਓ-ਧੀ ਇਕੱਠੇ ਦੁਨੀਆ ਨੂੰ ਕਹਿ ਗਏ ਅਲਵਿਦਾ
ਇਸ ਨੂੰ ਪੂਰਾ ਕਰਨ ਲਈ ਡਿਫਾਲਟਰਾਂ ਨੂੰ ਸੰਦੇਸ਼ ਭੇਜਣ ਅਤੇ ਮੁਨਾਦੀ ਕਰਵਾਉਣ ਤੋਂ ਇਲਾਵਾ ਛੁੱਟੀਆਂ ਦੇ ਦੌਰਾਨ ਵੀ ਆਫਿਸ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਲਈ ਆਗਾਮੀ 2 ਦਿਨ ਛੁੱਟੀਆਂ ਦੇ ਦੌਰਾਨ ਵੀ ਨਗਰ ਨਿਗਮ ਦੇ ਆਫਿਸ ਖੁੱਲ੍ਹੇ ਰਹਿਣਗੇ ਤੇ ਸੁਵਿਧਾ ਸੈਂਟਰ ਦੀ ਟਾਈਮਿੰਗ ਵੀ ਵਧਾ ਕੇ 5 ਵਜੇ ਤੱਕ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅਜੇ ਤੱਕ ਵੀ 60,000 ਲੋਕਾਂ ਨੇ ਮੌਜੂਦਾ ਸਾਲ ਦਾ ਪ੍ਰਾਪਰਟੀ ਟੈਕਸ ਨਹੀਂ ਭਰਿਆ।
ਇਹ ਵੀ ਪੜ੍ਹੋੋ- ਹੁਣ ਪੰਜਾਬ ਦੇ ਇਸ ਇਲਾਕੇ 'ਚ 2 ਬੱਚਿਆਂ ਨਾਲ ਦੇਖਿਆ ਗਿਆ ਤੇਂਦੂਆ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e