ਸੋਮਵਾਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ

Friday, Mar 01, 2024 - 06:23 PM (IST)

ਸੋਮਵਾਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ 4 ਮਾਰਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ : ‘ਆਪ’ ਆਗੂ ਗੋਪੀ ਚੋਹਲਾ ਦੇ ਕਤਲ ਕਾਂਡ ਵਿਚ ਐੱਸ. ਐੱਸ. ਪੀ. ਦਾ ਵੱਡਾ ਖ਼ੁਲਾਸਾ

ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News