ਪੰਜਾਬ ''ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
Wednesday, Oct 09, 2024 - 07:06 PM (IST)
ਜਲੰਧਰ/ਚੰਡੀਗੜ੍ਹ (ਚੋਪੜਾ, ਰਮਨ)- ਪੰਜਾਰ ਸਰਕਾਰ ਵੱਲੋਂ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ ਦੇ ਅੰਦਰ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਸੂਬੇ ਦੇ ਅੰਦਰ 15 ਅਕਤੂਬਰ ਦੀ ਛੁੱਟੀ ਐਲਾਨੀ ਹੈ। ਇਸ ਛੁੱਟੀ ਦਾ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਵੀ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਸ ਵਿਭਾਗ ਨੂੰ ਛੱਡ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।
ਪੰਚਾਇਤੀ ਚੋਣਾਂ ਤੱਕ ਪੰਜਾਬ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰਹਿਣਗੀਆਂ ਰੱਦ
ਪੰਜਾਬ ਪੁਲਸ ਨੇ 15 ਅਕਤੂਬਰ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਫ਼ੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13237 ਗ੍ਰਾਮ ਪੰਚਾਇਤਾਂ ਹਨ, ਜਿਸ ਵਿੱਚ 15 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਨਜੀਤੇ ਵੀ ਉਸੇ ਦਿਨ ਹੀ ਐਲਾਨੇ ਜਾਣੇ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 2 ਜਵਾਨਾਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ