ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
Monday, Jun 03, 2024 - 06:30 PM (IST)

ਚੰਡੀਗੜ੍ਹ : ਪੰਜਾਬ ਵਿਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਵਿਚਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਨੇ ਸਾਂਝੀ ਕੀਤੀ ਵਿਸ਼ੇਸ਼ ਜਾਣਕਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8