ਪੰਜਾਬ ਦੇ ਇਸ ਇਲਾਕੇ 'ਚ ਅੱਜ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

Monday, Mar 04, 2024 - 10:38 AM (IST)

ਪੰਜਾਬ ਦੇ ਇਸ ਇਲਾਕੇ 'ਚ ਅੱਜ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

ਗੁਰਦਾਸਪੁਰ/ਚੰਡੀਗੜ੍ਹ : ਪੰਜਾਬ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ 'ਚ 4 ਮਾਰਚ ਮਤਲਬ ਕਿ ਅੱਜ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਮਾਝਾ ਇਲਾਕੇ 'ਚ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਦੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅਜੇ ਨਹੀਂ ਮਿਲੇਗੀ ਰਾਹਤ, ਅਗਲੇ 2 ਦਿਨਾਂ ਲਈ ਫਿਰ ਮੌਸਮ ਨੂੰ ਲੈ ਕੇ ਅਲਰਟ ਜਾਰੀ

ਇਸ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੇਲੇ 'ਚ ਦੂਰ-ਦੂਰ ਤੋਂ ਸੰਗਤਾਂ ਦਰਸ਼ਨਾਂ ਲਈ ਆਉਂਦੀਆਂ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ 4 ਮਾਰਚ, 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅੱਜ ਹੋਵੇਗੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News