ਦਸੰਬਰ 'ਚ ਕੋਈ ਵੀ ਅਧਿਕਾਰੀ ਪ੍ਰਵਾਨਗੀ ਤੋਂ ਬਗੈਰ ਨਹੀਂ ਲਵੇਗਾ ਛੁੱਟੀ, ਜਾਰੀ ਹੋਏ ਨਵੇਂ ਹੁਕਮ

Wednesday, Nov 12, 2025 - 02:04 PM (IST)

ਦਸੰਬਰ 'ਚ ਕੋਈ ਵੀ ਅਧਿਕਾਰੀ ਪ੍ਰਵਾਨਗੀ ਤੋਂ ਬਗੈਰ ਨਹੀਂ ਲਵੇਗਾ ਛੁੱਟੀ, ਜਾਰੀ ਹੋਏ ਨਵੇਂ ਹੁਕਮ

ਖਮਾਣੋਂ (ਜਟਾਣਾ) : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਬਾਰੇ ਮੀਟਿੰਗ ਕਰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ, ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪਹੁੰਚ ਦੀਆਂ ਹਨ, ਇਸ ਲਈ ਵਿਭਾਗੀ ਤੌਰ ’ਤੇ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧ, ਸਮੇਂ ਸਿਰ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ : ਤਰਨਤਾਰਨ ਜ਼ਿਮਨੀ ਚੋਣ ਤੋਂ ਬਾਅਦ ਅਕਾਲੀ ਉਮੀਦਵਾਰ ਦੀ ਧੀ 'ਤੇ ਕਾਰਵਾਈ, ਗ੍ਰਿਫ਼ਤਾਰੀ ਦੀ ਤਿਆਰੀ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ਾਲ ਧਾਰਮਿਕ ਯਾਤਰਾ 21 ਨਵੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋਵੇਗੀ, ਜਿਸ ਦੇ ਮੱਦੇਨਜ਼ਰ ਵੀ ਲੋੜੀਂਦੇ ਪ੍ਰਬੰਧ ਛੇਤੀ ਮੁਕੰਮਲ ਕੀਤੇ ਜਾਣ। ਉਨ੍ਹਾਂ ਮੀਟਿੰਗ ਦੌਰਾਨ ਪੁਲਸ ਵਿਭਾਗ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪਬਲਿਕ ਹੈਲਥ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ ਹਦਾਇਤਾਂ ਦਿੱਤੀਆਂ। ਡੀ. ਸੀ. ਨੇ ਸ਼ਰਧਾਲੂਆਂ ਦੀ ਸਹੂਲਤ ਲਈ ਮਿੰਨੀ ਬੱਸਾਂ, ਈ-ਰਿਕਸ਼ਾ ਦੀ ਸਹੂਲਤ ਪ੍ਰਦਾਨ ਕਰਨ, ਐਂਬੂਲੈਂਸਾਂ ਦੀ ਤਾਇਨਾਤੀ, ਮੈਡੀਕਲ ਟੀਮਾਂ ਦਾ ਗਠਨ, ਆਰਜ਼ੀ ਪਖ਼ਾਨਿਆਂ ਦਾ ਪ੍ਰਬੰਧ, ਸਾਫ਼-ਸਫਾਈ, ਲਿੰਕ ਸੜਕਾਂ ਦੀ ਮੁਰੰਮਤ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਸਮੇਤ ਹੋਰ ਪ੍ਰਬੰਧਾਂ ਬਾਰੇ ਵੀ ਆਦੇਸ਼ ਦਿੱਤੇ। 

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਿਭਾਗ ਦਾ ਵੱਡਾ ਐਕਸ਼ਨ, ਇਨ੍ਹਾਂ ਲੋਕਾਂ 'ਤੇ ਸ਼ੁਰੂ ਹੋ ਗਈ ਕਾਰਵਾਈ

ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਦੌਰਾਨ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਗੈਰ ਛੁੱਟੀ ਨਹੀਂ ਲਵੇਗਾ। ਉਨ੍ਹਾਂ ਏ.ਡੀ.ਸੀ ਵਿਕਾਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਈਆਂ ਜਾਣ ਵਾਲੀਆਂ ਪ੍ਰਦਰਸ਼ਨੀਆਂ ਬਾਰੇ ਢੁਕਵੇਂ ਪ੍ਰਬੰਧ ਕਰਨ ਤੇ ਸ਼ਹਿਰ ’ਚ ਦਾਖ਼ਲੇ ਲਈ ਬਣੇ ਗੇਟਾਂ ਦੀ ਲੋੜੀਂਦੀ ਸਜ਼ਾਵਟ ਲਈ ਵੀ ਕਿਹਾ। ਮੀਟਿੰਗ ਦੌਰਾਨ ਏ.ਡੀ.ਸੀ. (ਵਾਧੂ ਚਾਰਜ) ਅਰਵਿੰਦ ਗੁਪਤਾ, ਏ.ਡੀ.ਸੀ. ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਚੇਤਨ ਬੰਗੜ, ਐੱਸ.ਡੀ.ਐੱਮ. ਹਰਵੀਰ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਕਰੁਨ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News