Punjab ਵਾਸੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ
Tuesday, Mar 04, 2025 - 06:35 PM (IST)

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਇਨ੍ਹਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : Punjab ਵਿਚ ਵਾਹਨਾਂ ਲਈ ਜਾਰੀ ਹੋਏ ਨਵੇਂ Orders, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਵਿਚ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ-ਬਾਲ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ।
ਇਹ ਵੀ ਪੜ੍ਹੋ : ਮਾਲ ਅਫ਼ਸਰਾਂ ਦੀ ਹੜਤਾਲ ਵਿਚਾਲੇ ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਇਸ ਮੌਕੇ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਮੁੱਖ ਸਕੱਤਰ ਰਾਜੀ ਪੀ ਸ਼੍ਰੀਵਾਸਤਵਾ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਲਾਵਾਰਸ ਖੜ੍ਹੀ ਥਾਰ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ, ਜਦੋਂ ਤਲਾਸ਼ੀ ਲਈ ਤਾਂ ਅੰਦਰਲਾ ਸੀਨ ਦੇਖ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e