ਅਧਿਕਾਰੀ ਜਨਤਾ ਦੇ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ : ਸੁਸ਼ੀਲ ਰਿੰਕੂ

06/07/2023 12:10:09 PM

ਜਲੰਧਰ (ਧਵਨ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਤਾਂ ਕਿ ਜਨਤਾ ਨੂੰ ਇਧਰ-ਉਧਰ ਭਟਕਣਾ ਨਾ ਪਵੇ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਪਣੀ ਰਿਹਾਇਸ਼ ’ਤੇ ਜਨਤਾ ਦਰਬਾਰ ਵਿਚ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਫੋਨ ਕਰ ਕੇ ਉਨ੍ਹਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ ਕਿ ਅਧਿਕਾਰੀਆਂ ਨੂੰ ਜਨਤਾ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ ਅਤੇ ਇਸ ਲਈ ਉਨ੍ਹਾਂ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਨਤਾ ਜਦੋਂ ਸਰਕਾਰੀ ਦਫਤਰਾਂ ਵਿਚ ਜਾ ਕੇ ਨਿਰਾਸ਼ ਹੋ ਜਾਂਦੀ ਹੈ ਤਾਂ ਉਸ ਨੂੰ ਉਨ੍ਹਾਂ ਕੋਲ ਆਉਣਾ ਪੈਂਦਾ ਹੈ। ਜੇਕਰ ਸਾਰੇ ਦਫਤਰਾਂ ਵਿਚ ਮੈਰਿਟ ਦੇ ਆਧਾਰ ’ਤੇ ਕੰਮ ਹੋਵੇ ਤਾਂ ਜਨਤਾ ਨੂੰ ਭਟਕਣਾ ਨਾ ਪਵੇ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵੂਲਨ ਮਿਲਜ਼ ਦੇ ਮੌਜੂਦਾ ਅਤੇ ਰਿਟਾਇਰਡ ਕਰਮਚਾਰੀਆਂ ਨੂੰ ਛੇਤੀ ਸੌਂਪੇਗੀ ਬਕਾਇਆ ਰਾਸ਼ੀ : ਅਸ਼ਵਨੀ ਸ਼ਰਮਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ ਅਤੇ ਉਸ ’ਤੇ ਸਾਰਿਆਂ ਨੂੰ ਅਮਲ ਕਰਨਾ ਚਾਹੀਦਾ ਹੈ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਇਕ ਮਹੱਤਵਪੂਰਨ ਕਾਰਨ ਇਹ ਵੀ ਸੀ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਪੱਧਰ ’ਤੇ ਮੁਹਿੰਮ ਛੇੜੀ ਹੋਈ ਹੈ। ਜਨਤਾ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਉਹ ਪੂਰੀ ਤਰ੍ਹਾਂ ਜਨਤਾ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਹਿੱਤਾਂ ’ਤੇ ਪਹਿਰਾ ਦੇਣਗੇ। ਕਿਸੇ ਵੀ ਅਧਿਕਾਰੀ ਨੂੰ ਜਨਤਾ ਨਾਲ ਕੋਤਾਹੀ ਵਰਤਣ ਨਹੀਂ ਦਿੱਤੀ ਜਾਵੇਗੀ। ਜਲੰਧਰ ਸੀਟ ’ਤੇ ਜਨਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ’ਤੇ ਫਿਰ ਤੋਂ ਭਰੋਸਾ ਜਤਾਇਆ ਹੈ ਕਿਉਂਕਿ ਇਕ ਤਾਂ ਉਸਨੇ ਆਮ ਜਨਤਾ ਦੇ ਬਿਜਲੀ ਦੇ ਬਿੱਲਾਂ ਨੂੰ ਮੁਆਫ ਕੀਤਾ ਹੈ ਅਤੇ ਹੁਣ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਜਾ ਮੁੱਖ ਮੰਤਰੀ ਨੇ ਜਲੰਧਰ ਦੀ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਜਲੰਧਰ ਲੋਕ ਸਭਾ ਹਲਕੇ ਨੂੰ ਇਕ ਮਾਡਲ ਲੋਕ ਸਭਾ ਹਲਕਾ ਬਣਾ ਕੇ ਪੂਰੇ ਪੰਜਾਬ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕਾਂਗਰਸ ਸਰਕਾਰ ਸਮੇਂ ਚੰਡੀਗੜ੍ਹ ਬੈਠੇ ਅਫਸਰਾਂ ਨਾਲ ਸੈਟਿੰਗ ਕਰ ਕੇ ਖਾਧੇ ਗਏ ਸਮਾਰਟ ਸਿਟੀ ਦੇ ਪੈਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News