ਜ਼ਮੀਨ ਦਾ ਕਬਜ਼ਾ ਦਿਵਾਉਣ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਦੀ, ਲਾਇਆ ਧਰਨਾ

Thursday, Dec 15, 2022 - 09:34 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਹੋਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਜ਼ਮੀਨ ਦਾ ਕਬਜ਼ਾ ਦਿਵਾਉਣ ਆਏ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਧਰਨਾ ਲਗਾ ਕੇ ਘੇਰ ਲਿਆ ਤੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਬੰਦੀ ਬਣਾ ਕੇ ਰੱਖਿਆ। ਇਸ ਦੌਰਾਨ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਨਰੇਸ਼ ਸੋਢੀ ਨਾਂ ਦੇ ਵਿਅਕਤੀ ਵੱਲੋਂ ਕੋਰਟ 'ਚ ਇਹ ਕੇਸ ਕੀਤਾ ਹੋਇਆ ਸੀ ਕਿ ਇਹ ਜਗ੍ਹਾ ਉਨ੍ਹਾਂ ਦੀ ਹੈ ਤੇ ਉਹ ਕੋਰਟ ਵਿੱਚ ਕੇਸ ਜਿੱਤ ਗਏ ਹਨ। ਇਸ ਦੌਰਾਨ ਉਨ੍ਹਾਂ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਲਈ ਅਸੀਂ ਆਏ ਸੀ ਪਰ ਇਸ ਦਾ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਤੇ ਧਰਨਾ ਲਗਾ ਦਿੱਤਾ ਤੇ ਸਾਨੂੰ ਸਾਰਿਆਂ ਨੂੰ ਬੰਦੀ ਬਣਾ ਲਿਆ।

ਇਹ ਵੀ ਪੜ੍ਹੋ : ਮੰਤਰੀ ਅਨਮੋਲ ਗਗਨ ਮਾਨ ਦਾ ਉਸਾਰੀ ਕਿਰਤੀਆਂ ਨੂੰ ਲੈ ਕੇ ਅਹਿਮ ਫ਼ੈਸਲਾ, ਮਿਲੇਗਾ 48.69 ਲੱਖ ਰੁਪਏ ਦਾ ਲਾਭ

ਜਾਣਕਾਰੀ ਦਿੰਦਿਆਂ ਬੀ.ਕੇ.ਯੂ. ਡਕੌਂਦਾ ਦੇ ਪ੍ਰੈੱਸ ਸਕੱਤਰ ਪਰਗਟ ਸਿੱਧੂ ਛੋਟਾ ਜੰਡਵਾਲਾ ਨੇ ਦੱਸਿਆ ਕਿ ਪਿੰਡ ਜੰਡਵਾਲਾ 'ਚ ਜੋ ਸੜਕ ਗੁਰੂਹਰਸਹਾਏ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਜਾਂਦੀ ਹੈ, 'ਤੇ ਗੁਰੂ ਨਰੇਸ਼ ਸਿੰਘ ਸੋਢੀ ਵੱਲੋਂ ਸਿਵਲ ਪ੍ਰਸ਼ਾਸਨ, ਪਟਵਾਰੀ, ਕਾਨੂੰਗੋ ਅਤੇ ਕੁਝ ਹੋਰ ਸਰਕਾਰੀ ਅਧਿਕਾਰੀਆਂ ਨੂੰ ਨਾਲ ਲੈ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਦ ਇਸ ਗੱਲ ਦਾ ਪਤਾ ਪਿੰਡ ਵਾਲਿਆਂ ਨੂੰ ਲੱਗਾ ਤਾਂ ਪਿੰਡ ਵਾਲਿਆਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕ ’ਤੇ ਹੀ ਧਰਨਾ ਲਗਾ ਦਿੱਤਾ ਅਤੇ ਇਸ ਦਾ ਡਟ ਕੇ ਵਿਰੋਧ ਕੀਤਾ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਜ਼ਮੀਨ ਦਾ ਕਬਜ਼ਾ ਲੈਣ ਆਏ ਸਰਕਾਰੀ, ਗੈਰ-ਸਰਕਾਰੀ ਲੋਕਾਂ ਨੂੰ ਕਾਫੀ ਲੰਮੇ ਸਮੇਂ ਤੱਕ ਬੰਦੀ ਬਣਾ ਕੇ ਰੱਖਿਆ ਗਿਆ। ਕਿਸਾਨਾਂ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਜਿਸ ਸੜਕ ਦਾ ਇਹ ਕਬਜ਼ਾ ਲੈਣ ਆਏ ਸੀ, ਉਹ ਸੜਕ ਕਈ ਪਿੰਡਾਂ ਨੂੰ ਜੋੜਦੀ ਹੈ ਤੇ ਲੋਕ ਇਸ ਸੜਕ ਰਾਹੀਂ ਆਪਣੇ ਘਰਾਂ ਅਤੇ ਸ਼ਹਿਰ ਨੂੰ ਜਾਂਦੇ ਹਨ, ਜੇ ਇਸ ਸੜਕ ’ਤੇ ਕਬਜ਼ਾ ਹੋ ਗਿਆ ਤਾਂ ਲੋਕ ਆਪਣੇ ਘਰਾਂ ਨੂੰ ਕਿਸ ਰਸਤੇ ਰਾਹੀਂ ਜਾਣਗੇ। ਇਸ ਦੌਰਾਨ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਕਿਸਾਨਾਂ ਤੇ ਪਿੰਡ ਵਾਸੀਆ ਨੂੰ ਵਿਸ਼ਵਾਸ ਦਿਵਾਇਆ ਗਿਆ ਤਾਂ ਜਾ ਕੇ ਧਰਨਾ ਸਮਾਪਤ ਹੋਇਆ ਅਤੇ ਬੰਦੀ ਬਣਾਏ ਗਏ ਲੋਕਾਂ ਨੂੰ ਛੱਡਿਆ ਗਿਆ। ਇਸ ਮੌਕੇ ਅਸ਼ੋਕ ਕੁਮਾਰ, ਰਾਜਵਿੰਦਰ ਸਿੰਘ, ਇਕਬਾਲ ਸਿੰਘ ਜੰਡਵਾਲਾ, ਗੁਰਪ੍ਰੀਤ ਸਿੰਘ ਰੱਤੇਵਾਲਾ ਅਤੇ ਹੋਰ ਕਈ ਪਿੰਡਾਂ ਦੇ ਇਕਾਈ ਪ੍ਰਧਾਨ, ਬੀ.ਕੇ.ਯੂ. ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਤੇ ਹੋਰ ਕਿਸਾਨ ਆਗੂ ਹਾਜ਼ਰ ਰਹੇ।

ਇਹ ਵੀ ਪੜ੍ਹੋ : ਫਾਸਟੈਗ ਬਣਿਆ ਲੋਕਾਂ ਲਈ ਮੁਸੀਬਤ, ਸੰਗਰੂਰ ’ਚ ਖੜ੍ਹੀ ਕਾਰ ਦਾ ਚੰਡੀਗੜ੍ਹ ਨੇੜੇ ਕੱਟਿਆ ਗਿਆ ਟੋਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News