ਸਕੂਲਾਂ ਦੀਆਂ ਅਸੁਰੱਖਿਅਤ ਇਮਾਰਤਾਂ ਦਾ ਦੌਰਾ ਕਰਨਗੇ ਅਧਿਕਾਰੀ, 10 ਦਿਨਾਂ ਅੰਦਰ ਦੇਣੀ ਪਵੇਗੀ ਰਿਪੋਰਟ
Thursday, Jul 18, 2024 - 01:37 PM (IST)
ਲੁਧਿਆਣਾ (ਵਿੱਕੀ)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਕੂਲ ਆਫ ਐਮੀਨੈਂਸ ਬੱਦੋਵਾਲ ’ਚ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਕਿਦਵਈ ਨਗਰ ਅਤੇ ਮਿਲਰਗੰਜ ’ਚ ਬਣਨ ਵਾਲੇ ਸਕੂਲ ਆਫ ਐਮੀਨੈਂਸ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ ਅਤੇ ਸਿੱਖਿਆ ਵਿਭਾਗ ਦੇ ਪ੍ਰਤੀਨਿਧੀਆਂ ਸਮੇਤ ਇਕ ਪੈਨਲ ਨੂੰ ਅਗਲੇ ਸੋਮਵਾਰ ਨੂੰ ਅਸੁਰੱਖਿਅਤ ਐਲਾਨੀਆਂ ਸਕੂਲੀ ਇਮਾਰਤਾਂ ਦਾ ਦੌਰਾ ਕਰਨ ਅਤੇ 10 ਦਿਨਾਂ ਅੰਦਰ ਇਕ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੈਨਲ ਜੀ. ਐੱਨ. ਈ. ਕਾਲਜਾਂ ਦੀ ਇਕ ਟੀਮ ਵੱਲੋਂ ਸੁਰੱਖਿਆ ਆਡਿਟ ਨਤੀਜੇ ਦੀ ਸਮੀਖਿਆ ਲਈ ਜ਼ਮੀਨੀ ਪੱਧਰ ’ਤੇ ਸਾਈਟਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਹੋਈ ਫ਼ਾਇਰਿੰਗ! ਗੋਲ਼ੀ ਚੱਲਣ ਦੀ ਅਵਾਜ਼ ਸੁਣ ਸਹਿਮੇ ਲੋਕ
ਡਿਪਟੀ ਕਮਿਸ਼ਨਰ ਸਾਹਨੀ ਨੇ ਉਨ੍ਹਾਂ ਨੂੰ 10 ਦਿਨਾਂ ਅੰਦਰ ਇਕ ਰਿਪੋਰਟ ਸੌਂਪਣ ਨੂੰ ਕਿਹਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਕੂਲਾਂ ਦੇ ਨਵ-ਨਿਰਮਾਣ ਲਈ ਵਾਧੂ ਫੰਡ ਦਿਵਾਉਣ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨਵੇਂ ਬਾਥਰੂਮਾਂ ਅਤੇ ਕਮਰਿਆਂ ਦੇ ਨਿਰਮਾਣ ਸਮੇਤ ਸਾਰੇ ਸਰਕਾਰੀ ਸਕੂਲਾਂ ’ਚ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ ਤਾਂ ਕਿ ਇਹ ਯਕੀਨੀ ਕੀਤਾ ਜਾ ਸਕੇ ਕਿ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੀ ਤੁਲਨਾ ’ਚ ਬਿਹਤਰ ਸਹੂਲਤਾਂ ਉਪਲੱਬਧ ਹੋਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8